ਲੋਹਟਬੱਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
ਲੋਹਟਬੱਦੀ (ਲੁਧਿਆਣਾ), 19 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਦਿਆਲਾ ਜੀ, ਸ਼ਹੀਦ ਭਾਈ ਸਤੀ ਦਾਸ ਜੀ ਦੇ ਸਿਦਕ ਸਵੈਮਾਨ ਬੇ-ਮਿਸਾਲ ਅਦੁੱਤੀਆਂ ਲਾਸਾਨੀ ਸ਼ਹਾਦਤਾਂ ਨੂੰ ਮੁੱਖ ਰੱਖਦਿਆਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸੰਬੰਧੀ ਨਗਰ ਕੀਰਤਨਾਂ ਦੀ ਲੜੀ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ ਵਲੋਂ ਅੱਜ ਸੰਤ ਬਾਬਾ ਧਿਆਨ ਸਿੰਘ ਜੀ, ਸੰਤ ਬਾਬਾ ਦਲੀਪ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਅਤੇ ਸੰਤ ਬਾਬਾ ਚੰਨਣ ਸਿੰਘ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਜੈਕਾਰਿਆਂ ਦੀ ਗੂੰਜ ਨਾਲ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ।ਨਗਰ ਕੀਰਤਨ ਦੀ ਆਰੰਭਤਾ ਅਰਦਾਸ ਮੌਜੂਦਾ ਮੁਖੀ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਕੀਤੀ।ੳਨ੍ਹਾਂ ਨਾਲ ਵੱਡੀ ਗਿਣਤੀ ਸੰਪਰਦਾਇ ਦੇ ਸੰਤ-ਮਹਾਂਪੁਰਸ਼ ਵੀ ਹਾਜਰ ਸਨ।
;
;
;
;
;
;
;
;