ਯੂਟਿਊਬ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਗੁਰਬਾਣੀ ਕੀਰਤਨ ਪ੍ਰਸਾਰਨ ਚੈਨਲ ਨੂੰ ਇਕ ਹਫ਼ਤੇ ਲਈ ਕੀਤਾ ਮੁਅੱਤਲ
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਸੰਬੰਧੀ ਚਲਾਏ ਜਾਂਦੇ ਯੂਟਿਊਬ ਚੈਨਲ ਨੂੰ ਯੂਟਿਊਬ ਵਲੋਂ ਇਕ ਹਫ਼ਤੇ ਲਈ ਮੁਅੱਤਲ ਕੀਤੇ ਜਾਣ ਦੀ ਸੂਚਨਾ ਹੈ। ਸ਼੍ਰੋਮਣੀ ਕਮੇਟੀ ਵਲੋਂ ਜਾਰੀ ਸੂਚਨਾ ਅਨੁਸਾਰ ਯੂਟਿਊਬ ਵਲੋਂ ਅੱਜ ਸੰਧਿਆ ਵੇਲੇ ਚੱਲਦੇ ਰਹਿਰਾਸ ਸਾਹਿਬ ਦੇ ਪਾਠ ਸਮੇਂ ਸ਼੍ਰੋਮਣੀ ਕਮੇਟੀ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਇਕ ਪਹਿਲਾਂ ਪਾਈ ਵੀਡੀਓ ਵਿਰੁੱਧ ਆਪਣੀ ਨੀਤੀ ਤਹਿਤ ਕਾਰਵਾਈ ਕਰਦਿਆਂ ਚੈਨਲ ਦੀ ਗਤੀਵਿਧੀ ਨੂੰ ਇਕ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 31 ਅਕਤੂਬਰ 2025 ਨੂੰ ਪਾਈ ਗਈ ਸੰਬੰਧਿਤ ਵੀਡੀਓ ਵਿਚ ਇਕ ਸਿੱਖ ਪ੍ਰਚਾਰਕ ਵੱਲੋਂ ਸਿੱਖ ਯੋਧਿਆਂ ਬਾਰੇ ਵਿਚਾਰ ਰੱਖਦਿਆਂ ਕੁਝ ਪ੍ਰਗਟਾਵੇ ਕੀਤੇ ਗਏ ਸਨ, ਜੋ 1984 ਵਿਚ ਵਾਪਰੀਆਂ ਘਟਨਾਵਾਂ ਨਾਲ ਸੰਬੰਧਿਤ ਸਿੱਖ ਇਤਿਹਾਸ ਦਾ ਹਿੱਸਾ ਹਨ।
;
;
;
;
;
;
;
;