JALANDHAR WEATHER

ਅੰਮ੍ਰਿਤਸਰ ’ਚ ਪੁਲਿਸ ਮੁਕਾਬਲੇ ’ਚ ਨੌਜਵਾਨ ਹਲਾਕ

ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)- ਬੀਤੀ ਰਾਤ ਅੰਮ੍ਰਿਤਸਰ ਸ਼ਹਿਰ ਦੇ ਖੇਤਰ ’ਚ ਪੁਲਿਸ ਤੇ ਅਪਰਾਧੀ ਅਨਸਰਾਂ ’ਚ ਹੋਏ ਮੁਕਾਬਲੇ ਵਿਚ ‌ਇਕ ਨੌਜਵਾਨ ਪੁਲਿਸ ਵਲੋਂ ਚਲਾਈ ਗਈ ਗੋਲੀ ਨਾਲ ਹਲਾਕ ਹੋ ਗਿਆ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਹੈਰੀ ਵਾਸੀ ਮੋਹਕਮਪੁਰ ਵਜੋਂ ਹੋਈ ਹੈ। ਪੁਲਿਸ ਨਾਲ ਹੋਈ ਮੁਠਭੇੜ ਵਿਚ ਉਸ ਪਾਸੋਂ 9 ਐਮ.ਐਮ.30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ, ਜਿਨ੍ਹਾਂ ਦੱਸਿਆ ਕਿ ਉਸਦਾ ਦੂਜਾ ਸਾਥੀ ਫ਼ਰਾਰ ਹੋ ਗਿਆ। ਮ੍ਰਿਤਕ ਜੇਲ੍ਹ ’ਚੋਂ ਸੱਤ ਨਵੰਬਰ ਨੂੰ ਹੀ ਬਾਹਰ ਆਇਆ ਸੀ ਤੇ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿਚ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ