ਨਿਤੀਸ਼ ਕੁਮਾਰ ਅੱਜ 10ਵੀਂ ਵਾਰ ਚੁੱਕਣਗੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ
ਪਟਨਾ, 20 ਨਵੰਬਰ-ਨਿਤੀਸ਼ ਕੁਮਾਰ ਅੱਜ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਬੁੱਧਵਾਰ ਨੂੰ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਵਿਧਾਇਕ ਦਲ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਨਿਤੀਸ਼ ਨੇ ਰਾਜਪਾਲ ਆਰਿਫ ਮੁਹੰਮਦ ਖ਼ਨ ਨੂੰ ਆਪਣਾ ਅਸਤੀਫ਼ਾ ਸੌਂਪਿਆ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਨਿਤੀਸ਼ ਕੁਮਾਰ ਸਵੇਰੇ 11:30 ਵਜੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਗਾਂਧੀ ਮੈਦਾਨ ਵਿਚ ਇਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ ਹੈ। ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ 11 ਰਾਜਾਂ ਦੇ ਮੁੱਖ ਮੰਤਰੀ ਸ਼ਾਮਿਲ ਹੋਣਗੇ।
ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਕੁੱਲ 18 ਮੰਤਰੀਆਂ ਦੇ ਸਹੁੰ ਚੁੱਕਣ ਦੀ ਉਮੀਦ ਹੈ। ਇਸ ਵਿਚ ਮੁੱਖ ਮੰਤਰੀ, ਜੇ.ਡੀ.ਯੂ. ਦੇ ਸੱਤ, ਭਾਜਪਾ ਦੇ ਅੱਠ, ਅਤੇ ਐਲ.ਜੇ.ਪੀ. (ਆਰ), ਆਰ.ਐਲ.ਐਸ.ਪੀ. ਅਤੇ ਐਚ.ਏ.ਐਮ. ਦੇ ਇਕ-ਇਕ ਮੈਂਬਰ ਸ਼ਾਮਿਲ ਹਨ।
ਪ੍ਰਧਾਨ ਮੰਤਰੀ ਮੋਦੀ ਸਵੇਰੇ 10:45 ਵਜੇ ਹੈਲੀਕਾਪਟਰ ਰਾਹੀਂ ਸਿੱਧੇ ਗਾਂਧੀ ਮੈਦਾਨ ਪਹੁੰਚਣਗੇ। ਸਮਾਰੋਹ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਹੋਰ ਸੀਨੀਅਰ ਭਾਜਪਾ ਆਗੂ ਵੀ ਇਸ ਮੌਕੇ ਮੌਜੂਦ ਰਹਿਣਗੇ। ਗਾਂਧੀ ਮੈਦਾਨ ਦੀ ਸੁਰੱਖਿਆ ਲਈ ਐਸ.ਪੀ.ਜੀ. ਨੂੰ ਤਾਇਨਾਤ ਕੀਤਾ ਗਿਆ ਹੈ।
;
;
;
;
;
;
;
;