ਸ਼ਹੀਦੀ ਸ਼ਤਾਬਦੀ ਸੰਬੰਧੀ ਨਗਰ ਕੀਰਤਨ ਦਮਦਮਾ ਸਾਹਿਬ ਤੋਂ ਹੋਇਆ ਰਵਾਨਾ
ਤਲਵੰਡੀ ਸਾਬੋ, (ਬਠਿੰਡਾ), 20 ਨਵੰਬਰ (ਰਣਜੀਤ ਸਿੰਘ ਰਾਜੂ)- ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵੱਖ ਵੱਖ ਨਗਰਾਂ ਤੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੀ ਲੜੀ ’ਚ ਇਕ ਨਗਰ ਕੀਰਤਨ ਅੱਜ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਤੋਂ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਰਵਾਨਾ ਹੋਇਆ।
ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਸਾਹਿਬ ’ਚ ਸ਼ੁਸ਼ੋਭਿਤ ਕੀਤੇ ਗਏ ਹਨ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਬੁੱਢਾ ਦਲ ਦੇ ਬਾਬਾ ਸੁਖਮੰਦਰ ਸਿੰਘ ਮੋਰ ਵਲੋਂ ਕੀਤੀ ਗਈ ਉਪਰੰਤ ਪੰਜਾਬ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਸਲਾਮੀ ਭੇਟ ਕੀਤੀ। ਆਰੰਭਤਾ ਮੌਕੇ ਪੁੱਜੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਨਗਰ ਕੀਰਤਨ ਦੇ ਰਸਤੇ ’ਚ ਫੁੱਲਾਂ ਦੀ ਵਰਖਾ ਕੀਤੀ। ਆਰੰਭਤਾ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਡੀ. ਆਈ. ਜੀ. ਹਰਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਂਡਲ ਸਮੇਤ ਵੱਡੀ ਗਿਣਤੀ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਨਜ਼ਰ ਆਏ।
;
;
;
;
;
;
;
;