ਸੀਸੁ ਦੀਆ ਪਰ ਸਿਰਰੁ ਨ ਦੀਆ' ਸਾਈਕਲ ਯਾਤਰਾ ਗੋਲਡਨ ਗੇਟ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਹੋਈ ਰਵਾਨਾ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਦਿੱਲੀ ਦੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਿਚ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ 15 ਨਵੰਬਰ ਨੂੰ ਆਰੰਭ ਹੋਈ ਸਾਈਕਲ ਯਾਤਰਾ ਅੱਜ ਸਥਾਨਕ ਗੋਲਡਨ ਗੇਟ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਈ। ਇਸ ਤੋਂ ਪਹਿਲਾਂ ਸਾਈਕਲ ਯਾਤਰਾ ਲਈ ਕੀਤੇ ਸਵਾਗਤੀ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਿਸ਼ਵ ਸਿੱਖ ਚੈਬਰ ਕਾਮਰਸ ਦੇ ਪਰਮੀਤ ਸਿੰਘ ਚੱਢਾ ਅਤੇ ਰਜਿੰਦਰ ਸਿੰਘ ਮਰਵਾਹ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਕੁਲਵੰਤ ਸਿੰਘ ਅਣਖੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਬਾਬਾ ਭਗਤ ਸਿੰਘ ਤੇ ਪਰਮਜੀਤ ਸਿੰਘ ਬਾਜਵਾ, ਬੁਲਾਈ ਕੇਂਦਰ ਵਲੋਂ ਭਾਈ ਹਰਵਿੰਦਰ ਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਇਹ ਯਾਤਰਾ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਵੇਗੀ।
;
;
;
;
;
;
;
;