JALANDHAR WEATHER

ਗੋਲੀ ਲੱਗਣ ਨਾਲ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਮੌਤ

ਨਿਹਾਲ ਸਿੰਘ ਵਾਲਾ (ਮੋਗਾ), 20 ਨਵੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਭਾਗੀਕੇ ਵਿਖੇ ਭੇਦਭਰੀ ਹਾਲਤ 'ਚ ਗੋਲੀ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭਾਗੀਕੇ ਦਾ ਕਰੀਬ 35 ਸਾਲਾ ਨੌਜਵਾਨ ਹਰਮਨਦੀਪ ਸਿੰਘ, ਜੋ ਕਿ ਨਸ਼ਾ ਕਰਨ ਦਾ ਆਦੀ ਸੀ,ਦੇਰ ਰਾਤ ਉਕਤ ਨੌਜਵਾਨ ਦੀ ਭੇਦ ਭਰੀ ਹਾਲਤ 'ਚ ਗੋਲੀ ਲੱਗਣ ਨਾਲ ਮੌਤ ਹੋ ਗਈ।ਇਸ ਘਟਨਾ ਦਾ ਪਤਾ ਲਗਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਅਜੇ ਤੱਕ ਇਸ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਪੁਲਿਸ ਵੀ ਘਟਨਾ ਦੇ ਕਾਰਨ ਦੱਸਣ ਤੋਂ ਇਨਕਾਰੀ ਹੈ। ਪੁਲਿਸ ਅਨੁਸਾਰ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਨਿਹਾਲ ਸਿੰਘ ਵਾਲਾ ਦੇ ਬਾਜ਼ਾਰ 'ਚ ਪੁਲਿਸ ਸਟੇਸ਼ਨ ਦੇ ਬਿਲਕੁਲ ਨਜ਼ਦੀਕ ਦੋ ਗਰੁੱਪਾਂ ਵਿਚਕਾਰ ਦਿਨ ਦਿਹਾੜੇ ਫਾਇਰਿੰਗ ਦੀ ਘਟਨਾ ਵਾਪਰੀ ਸੀ ਅਤੇ ਕੁਝ ਨੌਜਵਾਨ ਜ਼ਖ਼ਮੀ ਹੋ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ