ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਮੰਨਣ ਸਿੱਖਾਂ ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਸੀਨੀਅਰ ਅਕਾਲੀ ਆਗੂ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿਚ ਸ਼ੁਰੂ ਹੋਈ ਸਾਈਕਲ ਯਾਤਰਾ ਅੱਜ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਈ।
ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਸਾਈਕਲ ਯਾਤਰਾ ਦੇ ਲੰਘਣ ਮੌਕੇ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸਿਰੋਪਾਓ ਭੇਟ ਕਰਕੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜਣ ਤੇ ਸ. ਜੀ.ਕੇ. ਅਤੇ ਉਨ੍ਹਾਂ ਸਾਥੀ ਸਾਈਕਲ ਸਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨ ਦਿੱਤਾ ਗਿਆ।
;
;
;
;
;
;
;
;