JALANDHAR WEATHER

ਐਸ. ਸੀ. ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ

ਚੰਡੀਗੜ੍ਹ, 20 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਵੜਿੰਗ ਦਾ ਕਹਿਣਾ ਹੈ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਬੂਟਾ ਸਿੰਘ ਬਾਰੇ ਦਿੱਤੇ ਗਏ ਬਿਆਨ 'ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਰੋਕਿਆ ਜਾਣਾ ਚਾਹੀਦਾ ਹੈ।

ਵੈਡਿੰਗ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ, ਇਸ ਲਈ ਕਮਿਸ਼ਨ ਲਈ ਸਮਾਨਾਂਤਰ ਕਾਰਵਾਈ ਕਰਨਾ ਉਚਿਤ ਨਹੀਂ ਹੈ।

ਉਨ੍ਹਾਂ ਕਮਿਸ਼ਨ ਦੇ ਚੇਅਰਮੈਨ 'ਤੇ ਰਾਜਨੀਤਕ ਦੁਰਭਾਵਨਾ ਤੋਂ ਕੰਮ ਕਰਨ ਦਾ ਦੋਸ਼ ਲਗਾਇਆ। ਵੜਿੰਗ ਨੇ ਕਿਹਾ ਕਿ ਚੇਅਰਮੈਨ ਨੇ ਲਗਾਤਾਰ ਉਨ੍ਹਾਂ ਵਿਰੁੱਧ ਜਨਤਕ ਬਿਆਨ ਦਿੱਤੇ ਹਨ, ਜਿਸ ਨਾਲ ਪੂਰੀ ਪ੍ਰਕਿਰਿਆ ਪੱਖਪਾਤੀ ਜਾਪਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ