ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ
ਮੋਗਾ, 20 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪਿਤਾ ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਚੱਲੀ ਗੋਲੀ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਚ ਬੀਤੀ ਰਾਤ ਇਹ ਦਰਦਨਾਕ ਹਾਦਸਾ ਵਾਪਰਿਆ। ਇਥੇ 36 ਸਾਲਾ ਹਰਮਨ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਆਪਣੇ ਪਿਤਾ ਦਾ ਲਾਇਸੰਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਅਤੇ ਅਚਾਨਕ ਗੋਲੀ ਚੱਲ ਗਈ। ਗੋਲੀ ਸਿੱਧੀ ਹਰਮਨ ਦੇ ਢਿੱਡ ਵਿਚ ਲੱਗੀ।
ਜ਼ਖ਼ਮੀ ਹਾਲਤ ਵਿਚ ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਮੈਡਿਸਿਟੀ ਹਸਪਤਾਲ ਲਿਆਂਦਾ ਗਿਆ, ਜਿਥੇ ਇਲਾਜ ਦੌਰਾਨ ਹਰਮਨ ਦੀ ਮੌਤ ਹੋ ਗਈ।
ਮ੍ਰਿਤਕ ਦੇ ਚਾਚਾ ਅਤੇ ਗੁਆਂਢੀ ਰਣਜੀਤ ਸਿੰਘ ਨੇ ਦੱਸਿਆ ਕਿ ਹਰਮਨ ਰਾਤ ਕਰੀਬ 8 ਵਜੇ ਦੇ ਕਰੀਬ ਰਿਵਾਲਵਰ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲ ਪਈ। ਇਹ ਪੂਰਾ ਹਾਦਸਾ ਇਕਦਮ ਹੋ ਗਿਆ।
ਦੂਜੇ ਪਾਸੇ ਜਾਂਚ ਅਧਿਕਾਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਕਰਵਾ ਲਿਆ ਗਿਆ ਹੈ ਅਤੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
;
;
;
;
;
;
;
;