ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ 4 ਦਸੰਬਰ ਤੱਕ ਲਗਾਈ ਰੋਕ
ਨਵੀਂ ਦਿੱਲੀ, 20 ਨਵੰਬਰ - ਸੁਪਰੀਮ ਕੋਰਟ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਅੰਤਰਿਮ ਰੋਕ 4 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਮਾਮਲਾ 2022 ਦੀ ਭਾਰਤ ਜੋੜੋ ਯਾਤਰਾ ਦੌਰਾਨ ਫੌਜ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਨਾਲ ਸੰਬੰਧਿਤ ਹੈ। ਜਸਟਿਸ ਐਮ.ਐਮ. ਸੁੰਦਰਸ਼ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਰਾਹੁਲ ਨੇ ਇਲਾਹਾਬਾਦ ਹਾਈ ਕੋਰਟ ਦੇ 29 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਨ੍ਹਾਂ ਦੇ ਸੰਮਨ ਰੱਦ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। 4 ਅਗਸਤ ਨੂੰ ਸੁਪਰੀਮ ਕੋਰਟ ਨੇ ਲਖਨਊ ਦੀ ਹੇਠਲੀ ਅਦਾਲਤ ਵਿਚ ਅੱਗੇ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ।
;
;
;
;
;
;
;
;