ਜੰਮੂ ਕਸ਼ਮੀਰ ਪੁਲਿਸ ਤੇ ਰਾਜ ਏਜੰਸੀ ਦਾ ਅੰਗਰੇਜ਼ੀ ਅਖ਼ਬਾਰ ਦੇ ਦਫ਼ਤਰ ’ਤੇ ਛਾਪਾ
ਸ੍ਰੀਨਗਰ, 20 ਨਵੰਬਰ (ਰਵੀ) - ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ ਨੇ ਜੰਮੂ ਵਿਚ ਇਕ ਅੰਗਰੇਜ਼ੀ ਅਖ਼ਬਾਰ ਦੇ ਦਫ਼ਤਰ 'ਤੇ ਛਾਪਾ ਮਾਰਿਆ ਹੈ। ਅਖ਼ਬਾਰ ਦੇ ਦਫ਼ਤਰ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ, ਦੇਸ਼ ਵਿਰੁੱਧ ਨਫ਼ਰਤ ਫੈਲਾਉਣ ਅਤੇ ਪ੍ਰਭੂਸੱਤਾ ਨੂੰ ਖ਼ਤਰਾ ਪੈਦਾ ਕਰਨ ਦਾ ਦੋਸ਼ ਹੈ। ਐਫ਼.ਆਈ.ਆਰ. ਵਿਚ ਅੰਗਰੇਜ਼ੀ ਅਖ਼ਬਾਰ, ਕਸ਼ਮੀਰ ਟਾਈਮਜ਼ ਦੇ ਸੰਪਾਦਕ ਦਾ ਵੀ ਨਾਮ ਹੈ ਅਤੇ ਉਸ ਤੋਂ ਉਸ ਦੇ ਸੰਬੰਧਾਂ ਅਤੇ ਗਤੀਵਿਧੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਸੂਤਰਾਂ ਅਨੁਸਾਰ ਛਾਪੇਮਾਰੀ ਦੌਰਾਨ ਜੰਮੂ ਵਿਚ ਕਸ਼ਮੀਰ ਟਾਈਮਜ਼ ਅਖ਼ਬਾਰ ਦੇ ਦਫ਼ਤਰ 'ਤੇ ਤਲਾਸ਼ੀ ਮੁਹਿੰਮ ਦੌਰਾਨ ਇਕ ਏ.ਕੇ.-47, ਕਈ ਪਿਸਤੌਲ ਦੇ ਰਾਉਂਡ ਅਤੇ ਇਕ ਗ੍ਰਨੇਡ ਲੀਵਰ ਬਰਾਮਦ ਕੀਤਾ ਗਿਆ। ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ ਨੇ ਵੀਰਵਾਰ ਨੂੰ ਕਸ਼ਮੀਰ ਟਾਈਮਜ਼ ਦੇ ਦਫ਼ਤਰ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿਚ ਛਾਪਾ ਮਾਰਿਆ। ਇਕ ਅਧਿਕਾਰੀ ਨੇ ਕਿਹਾ ਕਿ ਅਖ਼ਬਾਰ ਵਿਰੁੱਧ "ਦੇਸ਼ ਦੇ ਹਿੱਤਾਂ ਵਿਰੁੱਧ ਗਤੀਵਿਧੀਆਂ ਦੀ ਵਡਿਆਈ" ਕਰਨ ਲਈ ਕੇਸ ਦਰਜ ਕੀਤਾ ਗਿਆ ਹੈ।
ਅਧਿਕਾਰੀ ਨੇ ਕਿਹਾ ਕਿ ਐਸ.ਆਈ.ਏ. ਅਧਿਕਾਰੀਆਂ ਨੇ ਅਖ਼ਬਾਰ ਦੇ ਅਹਾਤੇ ਅਤੇ ਕੰਪਿਊਟਰਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ। ਪ੍ਰਕਾਸ਼ਨ ਅਤੇ ਇਸ ਦੇ ਪ੍ਰਮੋਟਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।
;
;
;
;
;
;
;
;