JALANDHAR WEATHER

ਦਿੱਲੀ ਧਮਾਕਾ ਮਾਮਲਾ : ਅਦਾਲਤ ਨੇ 4 ਮੁਲਜ਼ਮਾਂ ਨੂੰ 10 ਦਿਨਾਂ ਦੀ ਪੁਲੀਸ ਹਿਰਾਸਤ ਵਿਚ ਭੇਜਿਆ

ਨਵੀਂ ਦਿੱਲੀ, 20 ਨਵੰਬਰ (ਏਐਨਆਈ) : ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ 10 ਨਵੰਬਰ ਨੂੰ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਹੋਏ ਘਾਤਕ ਕਾਰ ਧਮਾਕੇ ਦੇ ਸਬੰਧ ਵਿਚ ਪੁਲਵਾਮਾ (ਜੰਮੂ-ਕਸ਼ਮੀਰ) ਦੇ ਡਾ. ਮੁਜ਼ਮਿਲ ਸ਼ਕੀਲ ਗਨਾਈ, ਅਨੰਤਨਾਗ (ਜੰਮੂ-ਕਸ਼ਮੀਰ) ਦੇ ਡਾ. ਅਦੀਲ ਅਹਿਮਦ ਰਾਥਰ, ਲਖਨਊ (ਯੂਪੀ) ਦੇ ਡਾ. ਸ਼ਾਹੀਨ ਸਈਦ ਅਤੇ ਸ਼ੋਪੀਆਂ (ਜੰਮੂ-ਕਸ਼ਮੀਰ) ਦੇ ਮੁਫਤੀ ਇਰਫਾਨ ਅਹਿਮਦ ਵਾਗੇ ਨੂੰ ਐਨ.ਆਈ.ਏ.ਨੇ 10 ਦਿਨਾਂ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ।

ਪ੍ਰਧਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ (ਵਿਸ਼ੇਸ਼ ਐਨ.ਆਈ.ਏ. ਜੱਜ) ਅੰਜੂ ਬਜਾਜ ਚੰਦਨਾ ਨੇ ਚਾਰ ਮੁਲਜ਼ਮਾਂ ਨੂੰਐਨ.ਆਈ.ਏ. ਹਿਰਾਸਤ ਵਿਚ 10 ਦਿਨਾਂ ਲਈ ਭੇਜ ਦਿੱਤਾ ਹੈ। ਐਨ.ਆਈ.ਏ. ਨੇ ਦਿੱਲੀ ਧਮਾਕਾ ਮਾਮਲੇ ਦੀ ਜਾਂਚ ਕਰਨ ਅਤੇ ਮਾਮਲੇ ਵਿਚ ਉਨ੍ਹਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਮੁਲਜ਼ਮਾਂ ਦੇ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।

ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਇੱਕ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਉਸਨੇ 10 ਨਵੰਬਰ ਨੂੰ ਦਿੱਲੀ ਦੇ ਲਾਲ ਕਿਲ੍ਹੇ ਦੇ ਬਾਹਰ ਹੋਏ ਧਮਾਕੇ ਵਿਚ ਸ਼ਾਮਲ ਚਾਰ ਹੋਰ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨਾਲ ਮਾਮਲੇ ਵਿਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 6 ਹੋ ਗਈ ਹੈ।

ਏਜੰਸੀ ਨੇ ਕਿਹਾ ਕਿ ਜ਼ਿਲ੍ਹਾ ਸੈਸ਼ਨ ਜੱਜ, ਪਟਿਆਲਾ ਹਾਊਸ ਕੋਰਟ ਦੇ ਪ੍ਰੋਡਕਸ਼ਨ ਆਰਡਰ 'ਤੇ ਚਾਰ ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਐਨਆਈਏ ਨੇ ਹਿਰਾਸਤ ਵਿਚ ਲੈ ਲਿਆ ਹੈ, ਐਨਆਈਏ ਨੇ ਇਹ ਵੀ ਕਿਹਾ ਕਿ ਉਸਨੇ ਪਹਿਲਾਂ ਦੋ ਹੋਰ ਮੁਲਜ਼ਮਾਂ - ਅਮੀਰ ਰਾਸ਼ਿਦ ਅਲੀ, ਜਿਸ ਦੇ ਨਾਮ 'ਤੇ ਧਮਾਕੇ ਵਿਚ ਵਰਤੀ ਗਈ ਕਾਰ ਰਜਿਸਟਰ ਕੀਤੀ ਗਈ ਸੀ ਅਤੇ ਜਸਿਰ ਬਿਲਾਲ ਵਾਨੀ ਉਰਫ਼ ਦਾਨਿਸ਼, ਜਿਸਨੇ ਘਾਤਕ ਹਮਲੇ ਵਿਚ ਸ਼ਾਮਲ ਅੱਤਵਾਦੀ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕੀਤੀ ਸੀ, ਨੂੰ ਗ੍ਰਿਫ਼ਤਾਰ ਕੀਤਾ ਸੀ।

ਮਾਮਲੇ ਵਿਚ ਪੂਰੀ ਅੱਤਵਾਦੀ ਸਾਜ਼ਿਸ਼ ਨੂੰ ਸੁਲਝਾਉਣ ਲਈ ਐਨਆਈਏ ਦੇ ਯਤਨਾਂ ਦੇ ਹਿੱਸੇ ਵਜੋਂ ਉਨ੍ਹਾਂ ਦੀ ਪੁੱਛਗਿੱਛ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ