JALANDHAR WEATHER

ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਪੰਜਾਬ ਸਰਕਾਰ ਨੇ ਕੀਤੇ ਪੁਖ਼ਤਾ ਪ੍ਰਬੰਧ- ਮੁੱਖ ਸਕੱਤਰ

ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਤੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ
ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ (ਕਰਨੈਲ ਸਿੰਘ)-ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦੀ ਸਮੀਖਿਆ ਕੀਤੀ। ਮੁੱਖ ਸਕੱਤਰ ਨੇ ਦੱਸਿਆ ਕਿ 22 ਨਵੰਬਰ ਨੂੰ ਚਾਰ ਅਲੌਕਿਕ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਬਾਗ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ। ਮੁੱਖ ਸਕੱਤਰ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਸਹੂਲਤ ਦੇਣ ਲਈ ਸਰਕਾਰ ਨੇ ਟੈਂਟ ਸਿਟੀ 'ਚ ਲਗਭਗ 10 ਹਜ਼ਾਰ ਸ਼ਰਧਾਲੂਆਂ ਲਈ ਠਹਿਰਾਉ ਦਾ ਪ੍ਰਬੰਧ ਕੀਤਾ ਹੈ। ਸੁਰੱਖਿਆ ਪ੍ਰਬੰਧਾਂ ਬਾਰੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ 8000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਵਧੀਕ ਮੁੱਖ ਸਕੱਤਰ ਸੰਸਦੀ ਮਾਮਲੇ ਡੀ. ਕੇ. ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲ ਕੰਠ ਅਵਧ, ਸਕੱਤਰ ਸੈਰ ਸਪਾਟਾ ਡਾ. ਅਭਿਨਵ, ਸਕੱਤਰ ਪੰਜਾਬ ਮੰਡੀ ਬੋਰਡ ਤੇ ਸੂਚਨਾ ਤੇ ਲੋਕ ਸੰਪਰਕ ਰਾਮਵੀਰ , ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਪ੍ਰਮਾਰ, ਏ.ਡੀ.ਜੀ.ਪੀ ਨੌਨਿਹਾਲ ਸਿੰਘ, ਗਮਾਡਾ ਦੇ ਸੀਏ ਸਾਖਸ਼ੀ ਸਾਹਨੀ, ਹਰਗੁਨਜੀਤ ਕੌਰ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਅਭਿਮੰਨਿਯੂ ਮਲਿਕ, ਨਾਨਕ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਅਮਰਦੀਪ ਸੰਧੂ ਡੀ.ਸੀ ਫਾਜਿਲਕਾ, ਏਡੀਏ ਸੰਦੀਪ ਗੜਾ, ਏ.ਡੀ.ਸੀ. ਪੂਜਾ ਸਿਆਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ