JALANDHAR WEATHER

22, 23, 24 ਅਤੇ 25 ਨਵੰਬਰ ਨੂੰ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਇਕ ਰੇਲਗੱਡੀ ਹੋਵੇਗੀ ਰਵਾਨਾ - ਰਵਨੀਤ ਸਿੰਘ ਬਿੱਟੂ

ਨਵੀਂ ਦਿੱਲੀ, 21 ਨਵੰਬਰ - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ, ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕਰਦਾ ਹਾਂ... ਰੇਲਵੇ ਨੇ ਇਕ ਛੋਟਾ ਜਿਹਾ ਉਪਰਾਲਾ ਕੀਤਾ ਹੈ: ਇਕ ਰੇਲਗੱਡੀ 22, 23, 24 ਅਤੇ 25 ਨਵੰਬਰ ਨੂੰ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਤੋਂ ਸਵੇਰੇ 7 ਵਜੇ ਰਵਾਨਾ ਹੋਵੇਗੀ। ਇਹ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ... ਇਸ ਵਿਚ 17 ਡੱਬੇ ਹਨ ਅਤੇ ਇਹ ਪੂਰੀ ਤਰ੍ਹਾਂ ਏਸੀ ਰੇਲਗੱਡੀ ਹੈ... 22 ਡੱਬਿਆਂ ਵਾਲੀ ਇਕ ਵਿਸ਼ੇਸ਼ ਰੇਲਗੱਡੀ 23 ਨਵੰਬਰ ਨੂੰ ਪਟਨਾ ਸਾਹਿਬ ਤੋਂ ਸ਼ਾਮ 6:40 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸ਼ਾਮ 4:15 ਵਜੇ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗੀ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ