JALANDHAR WEATHER

ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਹਨ, ਨੌਗਾਮ ਹਾਦਸੇ ਸੰਬੰਧੀ ਸੋਸ਼ਲ ਮੀਡੀਆ ਰਿਪੋਰਟਾਂ - ਜੰਮੂ-ਕਸ਼ਮੀਰ ਪੁਲਿਸ

ਜੰਮੂ, 19 ਨਵੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਟਵੀਟ ਕੀਤਾ, "ਸ੍ਰੀਨਗਰ ਦੇ ਪੀਐਸ ਨੌਗਾਮ ਵਿਖੇ ਹੋਏ ਮੰਦਭਾਗੇ ਹਾਦਸੇ ਸੰਬੰਧੀ ਸੋਸ਼ਲ ਮੀਡੀਆ ਵਿਚ ਕਈ ਤਰ੍ਹਾਂ ਦੀਆਂ ਰਿਪੋਰਟਾਂ ਅਤੇ ਚੀਜ਼ਾਂ ਸਾਹਮਣੇ ਆ ਰਹੀਆਂ ਹਨ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਇਹ ਅਨੁਮਾਨ ਅਤੇ ਜਨਤਾ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਹਨ। ਇਹ ਦੁਹਰਾਇਆ ਜਾਂਦਾ ਹੈ ਕਿ 14 ਨਵੰਬਰ 2025 ਨੂੰ ਇਕ ਅਚਾਨਕ ਧਮਾਕਾ ਹੋਇਆ ਸੀ, ਜਦੋਂ ਕਿ ਫੋਰੈਂਸਿਕ ਜਾਂਚ ਲਈ ਬਰਾਮਦ ਕੀਤੇ ਗਏ ਵਿਸਫੋਟਕਾਂ ਦੇ ਵੱਡੇ ਭੰਡਾਰ ਤੋਂ ਨਮੂਨਾ ਇਕੱਠਾ ਕਰਨ ਦੀ ਪ੍ਰਕਿਰਿਆ, ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ ਦੇ ਮਾਹਿਰਾਂ ਦੁਆਰਾ ਕੀਤੀ ਜਾ ਰਹੀ ਸੀ। ਇਹ ਸੂਚਿਤ ਕੀਤਾ ਜਾਂਦਾ ਹੈ ਕਿ ਇਸ ਘਟਨਾ ਸੰਬੰਧੀ ਸਰਕਾਰ ਦੁਆਰਾ 16 ਨਵੰਬਰ 2025 ਨੂੰ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਇਕ ਉੱਚ-ਪੱਧਰੀ ਕਮੇਟੀ ਪਹਿਲਾਂ ਹੀ ਬਣਾਈ ਜਾ ਚੁੱਕੀ ਹੈ, ਜਿਸ ਵਿਚ ਆਈਜੀ ਕਸ਼ਮੀਰ ਜ਼ੋਨ, ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਨਗਰ ਅਤੇ ਕੇਂਦਰੀ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ, ਭਾਰਤ ਸਰਕਾਰ ਦੇ ਇਕ ਸੀਨੀਅਰ ਵਿਗਿਆਨੀ ਸ਼ਾਮਲ ਹਨ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ