JALANDHAR WEATHER

ਪੰਜਾਬ ਸਰਕਾਰ ਵਲੋਂ ਸਜਾਇਆ ਜਾ ਰਿਹਾ ਨਗਰ ਕੀਰਤਨ ਅੰਮ੍ਰਿਤਸਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ) - 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਜਾਏ ਜਾ ਰਹੇ ਨਗਰ ਕੀਰਤਨਾਂ ਦੌਰਾਨ ਬੀਤੇ ਦਿਨ ਗੁਰਦਾਸਪੁਰ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਬੀਤੀ ਦੇਰ ਰਾਤ ਅੰਮ੍ਰਿਤਸਰ ਵਿਖੇ ਪੁੱਜਣ ਅਤੇ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਸਵੇਰੇ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤੋਂ ਆਪਣੇ ਅਗਲੇ ਪੜਾਅ ਝਬਾਲ, ਤਰਨ ਤਾਰਨ ਲਈ ਜੈਕਾਰਿਆਂ ਦੀ ਗੂੰਜ ਦੌਰਾਨ ਰਵਾਨਾ ਹੋਇਆ।
ਇਸ ਨਗਰ ਕੀਰਤਨ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸੰਪਰਦਾ ਬਾਬਾ ਬਿਧੀ ਚੰਦ ਜੀ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਅਮਨਦੀਪ ਸਿੰਘ, ਭਾਈ ਰਾਮ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਅਤੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾਕਟਰ ਇੰਦਰਬੀਰ ਸਿੰਘ ਨਿੱਝਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀ ਨਿਰਮਲੇ, ਉਦਾਸੀ ਸੰਤ ਮਹਾਤਮਾ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹਨ। ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ, ਗਿਲਵਾਲੀ ਗੇਟ, ਭਗਤਾਂ ਵਾਲਾ, ਗੇਟ ਖਜ਼ਾਨਾ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ ਰਾਹੀਂ ਹੁੰਦਾ ਹੋਇਆ ਅਗਲੇ ਪੜਾਅ ਤਰਨਤਾਰਨ ਪੁੱਜੇਗਾ। ਅੱਜ ਨਗਰ ਕੀਰਤਨ ਦੀ ਆਰੰਭਤਾ ਵੇਲੇ ਪੰਜਾਬ ਪੁਲਿਸ ਦੀ ਟੀਮ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦਿੱਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ