JALANDHAR WEATHER

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਮਸਤੂਆਣਾ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਸੰਗਰੂਰ 21 ਨਵੰਬਰ (ਧੀਰਜ ਪਸੌਰੀਆ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਚੱਲਿਆ ਵਿਸ਼ਾਲ ਨਗਰ ਕੀਰਤਨ, ਰਾਤ ਦਾ ਠਹਿਰਾ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਕਰਨ ਉਪਰੰਤ ਅੱਜ ਅਗਲੇ ਪੜਾਅ ਲਈ ਰਵਾਨਾ ਹੋਇਆ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਹ ਨਗਰ ਕੀਰਤਨ ਪੁਲਿਸ ਲਾਈਨ ਸੰਗਰੂਰ, ਬਰਨਾਲਾ ਕੈਂਚੀਆਂ, ਪੂਨੀਆ ਟਾਵਰ, ਨਾਨਕਿਆਣਾ ਚੌਕ, ਯਾਦਵਿੰਦਰਾ ਡਰੀਮਜ਼ ਹੋਟਲ ਚੌਕ ਤੋਂ ਹੁੰਦੇ ਹੋਏ ਵੇਰਕਾ ਮਿਲਕ ਪਲਾਂਟ, ਭਵਾਨੀਗੜ੍ਹ ਕੈਂਚੀਆਂ ਸੰਗਰੂਰ ਤੋਂ ਯੂ-ਟਰਨ ਕਰਦਿਆਂ ਹੋਇਆ ਬਲਵਾੜ ਕਲਾਂ, ਘਰਾਚੋਂ, ਭਵਾਨੀਗੜ੍ਹ ਤੋਂ ਹੁੰਦਿਆਂ ਹੋਇਆ ਚੰਨੋ ਵਿਖੇ ਜ਼ਿਲ੍ਹਾ ਪਟਿਆਲਾ, ਐਸ.ਏ.ਐਸ. ਨਗਰ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ