ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮੇਸ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਸਮਾਗਮਾਂ ਦੀ ਹੋਈ ਸ਼ੁਰੂਆਤ
ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ (ਜੇ.ਐਸ.ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ, ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਅਤੇ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350 ਸਾਲਾ ਗੁਰਿਆਈ ਦਿਵਸ ਦੇ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਸ਼ੁਰੂਆਤ ਹੋ ਗਈ ।
ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਇਸ ਅਸਥਾਨ ’ਤੇ 23 ਨਵੰਬਰ ਨੂੰ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350 ਸਾਲਾ ਗੁਰਿਆਈ ਦਿਵਸ ਸਮਾਗਮ ਹੋਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਸੰਤ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਭਾਈ ਜਸਬੀਰ ਸਿੰਘ ਭਾਈ ਸਰਬਜੀਤ ਸਿੰਘ,ਭੁਪਿੰਦਰ ਸਿੰਘ ਬੀਕਾਪੁਰ, ਸੁਰਜੀਤ ਸਿੰਘ ਚਹਿੜ ਮੁਜਾਰਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
;
;
;
;
;
;
;
;