ਭਾਈ ਅੰਮ੍ਰਿਤਪਾਲ ਦੀ ਮਾਤਾ ਨੂੰ ਦਿੱਲੀ ਏਅਰਪੋਰਟ ’ਤੇ ਕੈਨੇਡਾ ਜਾਣ ਤੋਂ ਰੋਕਿਆ
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)- ਖਡੂਰ ਸਾਹਿਬ ਹਲਕੇ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ, ਜੋ ਕਿ ਕੈਨੇਡਾ ਦੀ ਫਲਾਈਟ ਲੈਣਾ ਚਾਹੁੰਦੇ ਸਨ, ਉਨ੍ਹਾਂ ਨੂੰ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਉਤੇ ਰੋਕੇ ਜਾਣ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਬੁਲਾਰੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਮਨੁੱਖੀ ਹੱਕਾਂ ਦੀ ਵੱਡੇ ਪੱਧਰ ਉੱਤੇ ਉਲੰਘਣਾ ਹੋ ਰਹੀ ਹੈ ।
ਇਸੇ ਦੌਰਾਨ ਪ੍ਰਾਪਤ ਵੇਰਵੇ ਅਨੁਸਾਰ ਮਾਤਾ ਬਲਵਿੰਦਰ ਕੌਰ ਕੈਨੇਡਾ ਜਾਣ ਦੀ ਥਾਂ ਹੁਣ ਆਪਣੇ ਪੁੱਤਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜਾ ਰਹੇ ਹਨ।
;
;
;
;
;
;
;
;