JALANDHAR WEATHER

ਦੁਬਈ ਏਅਰਸ਼ੋਅ ’ਚ ਫਾਈਟਰ ਜਹਾਜ਼ ਹਾਦਸਾਗ੍ਰਸਤ

ਦੁਬਈ, 21 ਨਵੰਬਰ- ਅੱਜ ਦੁਬਈ ਏਅਰ ਸ਼ੋਅ ਵਿਚ ਇਕ ਉਡਾਣ ਪ੍ਰਦਰਸ਼ਨ ਦੌਰਾਨ ਇਕ ਭਾਰਤੀ ਤੇਜਸ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਤੇਜਸ ਲੜਾਕੂ ਜਹਾਜ਼ ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਇਕ ਡੈਮੋ ਉਡਾਣ ਪ੍ਰਦਰਸ਼ਨ ਕਰ ਰਿਹਾ ਸੀ, ਜਦੋਂ ਇਹ ਹਾਦਸਾ ਗਿਆ। ਜਹਾਜ਼ ਦੇ ਜ਼ਮੀਨ ਨਾਲ ਟਕਰਾਉਂਦੇ ਹੀ ਇਕ ਜ਼ੋਰਦਾਰ ਧਮਾਕਾ ਹੋਇਆ ਅਤੇ ਕੁਝ ਹੀ ਪਲਾਂ ਵਿਚ ਹਵਾ ਵਿਚ ਕਾਲੇ ਧੂੰਏਂ ਦਾ ਬੱਦਲ ਫੈਲ ਗਿਆ। ਹਾਦਸੇ ਤੋਂ ਬਾਅਦ ਪਾਇਲਟ ਸੰਬੰਧੀ ਪਤਾ ਨਹੀਂ ਲੱਗ ਸਕਿਆ ਹੈ । ਉੱਥੇ ਮੌਜੂਦ ਸੁਰੱਖਿਆ ਏਜੰਸੀਆਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ