JALANDHAR WEATHER

ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲ਼ੀਆਂ, ਜਾਨੀ ਨੁਕਸਾਨ ਤੋਂ ਬਚਾਅ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸਥਾਨਕ ਜਲੰਧਰ ਰੋਡ ਉੱਪਰ ਸੇਠ ਟੈਲੀਕਾਮ ਦੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲ਼ੀ ਚਲਾ ਦਿੱਤੀ ਗਈ, ਇਸ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਦੁਕਾਨ ਦੇ ਮਾਲਕ ਗੌਤਮ ਗੁੱਡੂ ਸੇਠ ਨੇ ਦੱਸਿਆ ਕਿ ਸ਼ਾਮ 6:30 ਵਜੇ ਉਸਦੀ ਦੁਕਾਨ 'ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ 'ਚੋਂ ਇਕ ਨੇ ਗੋਲ਼ੀ ਚਲਾਈ, ਜਿਸ ਨਾਲ ਦੁਕਾਨ ਦਾ ਸ਼ੀਸ਼ਾ ਟੁੱਟ ਕੇ ਚਕਨਾਚੂਰ ਹੋ ਗਿਆ।

ਗੁੱਡੂ ਸੇਠ ਨੇ ਦੱਸਿਆ ਕਿ ਉਹ ਦੁਕਾਨ ਦੇ ਦਫਤਰ ਵਿਚ ਬੈਠਾ ਸੀ ਤੇ ਉਸਦੇ 5-7 ਮੁਲਾਜ਼ਮ ਕਾਊਂਟਰ 'ਤੇ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਦੁਕਾਨ ਅੰਦਰ ਲੁਕ ਕੇ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਗੋਲ਼ੀ ਚੱਲਣ ਨਾਲ ਅਗਲੇ ਪਾਸੇ ਹਫੜਾ-ਦਫੜੀ ਪੈ ਗਈ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

ਗੌਤਮ ਗੁੱਡੂ ਸੇਠ ਨੇ ਕਿਹਾ ਕਿ ਉਸਨੂੰ ਪਹਿਲਾਂ ਵੀ ਫਿਰੌਤੀ ਮੰਗਣ ਦੀਆਂ ਧਮਕੀਆਂ ਆਈਆਂ ਸਨ, ਜਿਸ ਸਬੰਧੀ ਉਸਨੇ ਥਾਣਾ ਸਿਟੀ ਬਟਾਲਾ ਵਿਖੇ ਵੀ ਸੂਚਨਾ ਦਰਜ ਕਰਵਾਈ ਸੀI ਉਨ੍ਹਾਂ ਕਿਹਾ ਕਿ ਅੱਜ ਵੀ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ। ਘਟਨਾ ਸਥਾਨ 'ਤੇ ਪਹੁੰਚੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਇਕ ਗੋਲ਼ੀ ਚਲਾਈ ਗਈ ਹੈ, ਜਿਸ ਨਾਲ ਦੁਕਾਨ ਦਾ ਸ਼ੀਸ਼ਾ ਟੁੱਟਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਮੌਕੇ 'ਤੇ ਪਹੁੰਚ ਕੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਰੇਸ਼ ਮਹਾਜਨ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ ਨੇ ਜਿੱਥੇ ਇਸ ਘਟਨਾ ਦੀ ਨਿਖੇਦੀ ਕੀਤੀ, ਉੱਥੇ ਮੌਜੂਦਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਘਟਨਾ ਸਥਾਨ 'ਤੇ ਪਹੁੰਚੇ ਤੇ ਉਨ੍ਹਾਂ ਕਿਹਾ ਕਿ ਪੁਲੀਸ ਇਸ ਘਟਨਾ ਦੀ ਜਾਂਚ ਸੰਬੰਧੀ ਆਪਣਾ ਕੰਮ ਕਰ ਰਹੀ ਹੈ ਤੇ ਜਲਦੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ