JALANDHAR WEATHER

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ

ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ)-ਅਡਣਾਂਵਾਲੀ ਅੱਡੇ ਵਿਖੇ ਪੈਦਲ ਜਾ ਰਹੇ ਇਕ ਬਜ਼ੁਰਗ ਨੂੰ ਇਕ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਰੇਸ਼ ਮਾਹਤੋ ਨੇ ਦੱਸਿਆ ਕਿ ਉਸ ਦਾ ਚਾਚਾ ਸਤਨ ਮਾਹਤੋ ਪੁੱਤਰ ਸ਼ੰਭੂ ਮਾਹਤੋ ਜੋ ਕਿ ਅਡਣਾਂਵਾਲੀ ਅੱਡੇ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਿਅਕਤੀ ਜ਼ਖ਼ਮੀ ਹੋ ਗਈ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਅਤੇ ਇਲਾਜ ਦੌਰਾਨ ਪੈਦਲ ਜਾ ਰਹੇ ਵਿਅਕਤੀ ਸਤਨ ਮਾਹਤੋ ਦੀ ਮੌਤ ਹੋ ਗਈ |

ਡਿਊਟੀ ਡਾਕਟਰ ਕਰਨ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਲਾਸ਼ ਨੂੰ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸਬੰਧੀ ਥਾਣਾ ਫੱਤੂਢੀਂਗਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੋਟਰਸਾਈਕਲ ਸਵਾਰ ਜ਼ਖ਼ਮੀ ਵਿਅਕਤੀ ਹਸਪਤਾਲ ਵਿਚੋਂ ਫ਼ਰਾਰ ਹੋ ਗਿਆ |

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ