ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸ਼ਤਾਬਦੀ ਯਾਤਰਾ ਕਪੂਰਥਲਾ ਜ਼ਿਲ੍ਹੇ 'ਚ ਦਾਖ਼ਲ
ਕਪੂਰਥਲਾ, 21 ਨਵੰਬਰ (ਅਮਰਜੀਤ ਕੋਮਲ, ਅਮਰਜੀਤ ਸਿੰਘ ਸਡਾਨਾ) - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਤੋਂ ਰਵਾਨਾ ਹੋਈ ਸ਼ਹੀਦੀ ਸ਼ਤਾਬਦੀ ਯਾਤਰਾ ਰਾਤ 10 ਵਜੇ ਸ੍ਰੀ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਕਪੂਰਥਲਾ ਜ਼ਿਲ੍ਹੇ ਵਿਚ ਦਾਖ਼ਲ ਹੋਈ | ਗੋਇੰਦਵਾਲ ਸਾਹਿਬ ਪੁਲ 'ਤੇ ਉੱਘੇ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ , ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ |
ਬਾਅਦ ਵਿਚ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਸ਼ਖ਼ਸੀਅਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਤੇ ਪੰਜ ਪਿਆਰਿਆਂ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ | ਗੋਇੰਦਵਾਲ ਸਾਹਿਬ ਦੇ ਪੁਲ ਤੋਂ ਹੁੰਦੀ ਹੋਈ ਇਹ ਯਾਤਰਾ ਮੁੰਡੀ ਮੋੜ, ਫੱਤੂਢੀਂਗਾ, ਉੱਚਾ, ਖੀਰਾਂਵਾਲੀ ਤੋਂ ਪ੍ਰਵੇਜ਼ ਨਗਰ ਤੋਂ ਹੁੰਦੀ ਹੋਈ ਕਪੂਰਥਲਾ ਪੁੱਜੀ |
;
;
;
;
;
;
;
;