ਵਿਜੀਲੈਂਸ ਦੀ ਟੀਮ ਵਲੋਂ ਐਸ.ਡੀ.ਐਮ. ਬਟਾਲਾ ਦੇ ਘਰ ਛਾਪੇਮਾਰੀ , ਕੁਝ ਨਕਦੀ ਵੀ ਮਿਲੀ : ਸੂਤਰ
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਅੱਜ ਦੇਰ ਰਾਤ ਵਿਜਲੈਂਸ ਬਿਊਰੋ ਦੀ ਟੀਮ ਵਲੋਂ ਐਸ.ਡੀ.ਐਮ. ਬਟਾਲਾ ਦੇ ਘਰ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ ਇਸ ਦੌਰਾਨ ਵਿਜਲੈਂਸ ਦੀ ਟੀਮ ਨੂੰ ਨਕਦੀ ਵੀ ਬਰਾਮਦ ਹੋਈ ਹੈ I ਇਹ ਛਾਪੇਮਾਰੀ ਐਸ.ਡੀ.ਐਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਪੀ.ਸੀ.ਐਸ. ਦੀ ਸਰਕਾਰੀ ਰਿਹਾਇਸ਼ 'ਤੇ ਵਿਜੀਲੈਂਸ ਵਲੋਂ ਕੀਤੀ ਗਈ ਹੈ, ਜਿਸ ਦੌਰਾਨ ਲੱਖਾਂ ਦੀ ਨਕਦੀ ਬਰਾਮਦ ਹੋਣ ਦੀ ਗੱਲ ਕਹੀ ਜਾ ਰਹੀ ਹੈI ਜਾਣਕਾਰੀ ਅਨੁਸਾਰ ਇਹ ਟੀਮ ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਥੇ ਨੂੰ ਆਪਣੇ ਨਾਲ ਲੈ ਕੇ ਚਲੀ ਗਈ। ਇਸ ਮੌਕੇ ਇਸ ਟੀਮ ਨੇ ਪੱਤਰਕਾਰਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਦਿੱਤੀI
;
;
;
;
;
;
;
;