JALANDHAR WEATHER

ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਸ਼ਹੀਦੀ ਸ਼ਤਾਬਦੀ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ

ਅਟਾਰੀ ਸਰਹੱਦ, (ਅੰਮ੍ਰਿਤਸਰ), 22 ਨਵੰਬਰ-(ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਜਿਥੇ ਕਿ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਦੁਨੀਆ ਭਰ ਵਿਚ ਵੱਡੀ ਪੱਧਰ ਤੇ ਧਾਰਮਿਕ ਸਮਾਗਮ ਤੇ ਥਾਂ ਥਾਂ ਵਿਸ਼ਾਲ ਨਗਰ ਕੀਰਤਨ ਸਜਾ ਕੇ ਮਨਾਈ ਜਾ ਰਹੀ, ਉੱਥੇ ਹੀ ਪੰਜਵੀਂ ਪਾਤਸ਼ਾਹੀ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਸ਼ਹੀਦੀ ਸ਼ਤਾਬਦੀ ਦੇ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਰਣਜੀਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਵੀ ਵੱਡੀ ਗਿਣਤੀ ਵਿਚ ਸ਼ਹੀਦੀ ਅਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹਾਜ਼ਰ ਹੋਏ।

ਇਥੇ ਇਹ ਵੀ ਦੱਸਣ ਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧੀ ਜਿਥੇ ਅੱਜ ਸ੍ਰੀ ਅਖ਼ੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਉਥੇ ਹੀ ਇਸ ਅਸਥਾਨ ’ਤੇ ਧਾਰਮਿਕ ਸਮਾਗਮ ਵੀ ਤਿੰਨੇ ਦਿਨ ਕਰਵਾਏ ਜਾ ਰਹੇ ਹਨ, ਜਿਸ ਵਿਚ ਪਾਕਿਸਤਾਨ ਦੇ ਵੱਖ ਵੱਖ ਸ਼ਹਿਰਾਂ ਤੋਂ ਸੰਗਤਾਂ ਸ਼ਾਮਿਲ ਹੋਣਗੀਆਂ ਤੇ ਕੀਰਤਨੀਏ ਜਥੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ