JALANDHAR WEATHER

ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ਸ਼ਹੀਦੀ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਲਈ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਲਈ ਰਵਾਨਾ ਹੋਇਆ। ਪੰਜ ਪਿਆਰਿਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਰੰਭ ਹੋਇਆ ਇਹ ਨਗਰ ਕੀਰਤਨ ਗੁ: ਸ੍ਰੀ ਸੀਸਗੰਜ ਸਾਹਿਬ ਦਿੱਲੀ ਪੁੱਜੇਗਾ। ਇਸ ਨਗਰ ਕੀਰਤਨ ਦੀ ਰਵਾਨਗੀ ਮੌਕੇ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਸ਼੍ਰੋਮਣੀ ਕਮੇਟੀ ਮੈਂਬਰ, ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ, ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜ੍ਹਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ