JALANDHAR WEATHER

ਭਾਜਪਾ ਦੀ ਮਹਿਲਾ ਮੋਰਚਾ ਆਗੂਆਂ ਵਲੋਂ ਰੋਸ ਮੁਜ਼ਾਹਰਾ

ਚੰਡੀਗੜ੍ਹ, 22 ਨਵੰਬਰ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਚ ਭਾਰਤੀ ਜਨਤਾ ਪਾਰਟੀ ਤੇ ਮਹਿਲਾ ਮੋਰਚਾ ਆਗੂਆਂ ਵਲੋਂ ਇਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਜੋ ਪੰਜਾਬ ਸਰਕਾਰ ਵਲੋਂ ਹਰ ਔਰਤ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਗਰੰਟੀ ਦਿੱਤੀ ਗਈ ਸੀ, ਉਹ ਨਾ ਮਿਲਣ ਦੀ ਸੂਰਤ ਵਿਚ ਇਹ ਰੋਸ ਪ੍ਰਦਰਸ਼ਨ ਜਾਰੀ ਹੈ।ਇਸ ਰੋਸ ਮਾਰਚ ਦੀ ਅਗਵਾਈ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਪ੍ਰਧਾਨ ਬੀਬੀ ਜੈ ਇੰਦਰ ਕੌਰ ਵਲੋਂ ਕੀਤੀ ਜਾ ਰਹੀ ਹੈ।ਇਸ ਰੋਸ ਪ੍ਰਦਰਸ਼ਨ ਵਿਚ ਸੈਂਕੜੇ ਹੀ ਔਰਤਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪੁੱਜੀਆਂ ਹਨ। ਇਸ ਮੌਕੇ ’ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਨਾਅਰੇਬਾਜੀ ਵੀ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਜਦੋਂ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀਆਂ ਆਗੂਆਂ ਤੇ ਵਰਕਰਾਂ ਵਲੋਂ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਵੱਲ ਕੂਚ ਕੀਤਾ ਤਾਂ ਪੁਲਿਸ ਵਲੋਂ ਪਹਿਲਾਂ ਹੀ ਵੱਡੇ ਪੱਧਰ ’ਤੇ ਇਨ੍ਹਾਂ ਨੂੰ ਰੋਕਣ ਦੇ ਪ੍ਰਬੰਧ ਕੀਤੇ ਗਏ ਸਨ ,ਇਥੋਂ ਤੱਕ ਕਿ ਪਾਣੀ ਦੀਆਂ ਤੋਪਾਂ ਦੀ ਵਿਵਸਥਾ ਵੀ ਕੀਤੀ ਹੋਈ ਸੀ। ਪਰ ਵਰਕਰਾਂ ਵਲੋਂ ਕਾਫ਼ੀ ਖਿੱਚੋਤਾਣ ਕੀਤੀ ਗਈ ਪ੍ਰੰਤੂ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਉਪਰੰਤ ਭਾਜਪਾ ਦੀਆਂ ਮਹਿਲਾ ਮੋਰਚਾ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਅਤੇ ਉਹਨਾਂ ਨੂੰ ਚੰਡੀਗੜ੍ਹ ਦੇ ਪੁਲਿਸ ਸਟੇਸ਼ਨ ਸੈਕਟਰ 39 ਲਿਜਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ