JALANDHAR WEATHER

ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਪਹਿਲੀ ਪਾਰੀ ਵਿਚ ਦੱਖਣੀ ਅਫ਼ਰੀਕਾ 247/6

ਗੁਹਾਟੀ, 22 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਟੈਸਟ ਮੈਚ ਗੁਹਾਟੀ ਵਿਖੇ ਸ਼ੁਰੂ ਹੋਇਆ। ਮੈਚ ਦੇ ਪਹਿਲੇ ਦਿਨ ਦੱਖਣੀ ਅਫ਼ਰੀਕਾ ਦੇ ਕਪਤਾਨ ਤੇਂਬਾ ਬਾਵੁਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫ਼ਰੀਕਾ ਨੇ ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਪਹਿਲੀ ਪਾਰੀ ਵਿਚ 6 ਵਿਕਟਾਂ ਦੇ ਨੁਕਸਾਨ ''ਤੇ 243 ਦੌੜਾਂ ਬਣਾ ਲਈਆਂ ਸਨ। ਦਿਨ ਦਾ ਖੇਡ ਖ਼ਤਮ ਹੋਣ ਤੱਕ ਸੇਨੂਰਨ ਮੁਥੁਸਾਮੀ 25 ਅਤੇ ਕਾਇਲ ਵੇਰੇਨ 2 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਦੱਖਣੀ ਅਫ਼ਰੀਕਾ ਵਲੋਂ ਕਪਤਾਨ ਤੇਂਬਾ ਬਾਵੁਮਾ ਨੇ ਸਭ ਤੋਂ ਵੱਧ 43 ਦੌੜਾਂ ਬਣਾਈਆਂ। ਭਾਰਤ ਵਲੋਂ ਸਪਿੰਨ ਗੇਂਦਬਾਜ਼ ਕੁਲਦੀਪ ਯਾਦਵ ਨੇ 3 ਵਿਕਟਾਂ ਹਾਸਲ ਕੀਤੀਆਂ, ਜਦਕਿ ਜਸਪ੍ਰੀਤ ਬੁਮਰਾਹ, ਮੁਹੰਮਸ ਸਿਰਾਜ ਅਤੇ ਰਵਿੰਦਰ ਜਡੇਜਾ ਨੂੰ 1-1 ਵਿਕਟ ਮਿਲੀ। 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਦੱਖਣੀ ਅਫ਼ਰੀਕਾ 1-0 ਨਾਲ ਅੱਗੇ ਹੈ ਤੇ ਲੜੀ ਬਰਾਬਰ ਕਰਨ ਲਈ ਭਾਰਤ ਨੂੰ ਹਰ ਹਾਲਤ ਵਿਚ ਇਹ ਮੈਚ ਜਿੱਤਣਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ