ਬੀਐਸਐਫ ਅਤੇ ਪੰਜਾਬ ਪੁਲਿਸ ਵਲੋਂ ਸਾਂਝੇ ਆਪਰੇਸ਼ਨ ਤਹਿਤ 4 ਕਿਲੋ ਹੈਰੋਇਨ ਬਰਾਮਦ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 22 ਨਵੰਬਰ (ਕਪਿਲ ਕੰਧਾਰੀ) - ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਰਹੱਦ ਪਾਰੋਂ ਤਸਕਰੀ ਸੰਬੰਧੀ ਵੱਡੀ ਸਫਲਤਾ ਹਾਸਿਲ ਕਰਦਿਆਂ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੁਰੂ ਹਰਸਹਾਏ ਦੇ ਨਾਲ ਲੱਗਦੇ ਸਰਹੱਦੀ ਪਿੰਡ ਇਸਾ ਪੰਜ ਗਰਾਈ ਤੋਂ 4 ਕਿਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਖੇਪ ਨੂੰ ਪਾਕਿਸਤਾਨ ਅਧਾਰਤ ਤਸਕਰਾਂ ਨੇ ਸਰਹੱਦ ਤੋਂ ਪਾਰ ਡ੍ਰੋਨ ਰਾਹੀਂ ਭੇਜਿਆ ਸੀ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਡ੍ਰੋਨ ਦੀ ਹਰਕਤ ਸੰਬੰਧੀ ਬੀਐਸਐਫ਼ ਦੇ ਜਵਾਨਾਂ ਨੂੰ ਪਤਾ ਚੱਲਿਆ, ਜਿਸ 'ਤੇ ਕਾਰਵਾਈ ਕਰਦਿਆਂ ਬੀਐਸਐਫ ਦੇ ਅਧਿਕਾਰੀਆਂ ਨੇ ਗੁਰੂ ਹਰਸਹਾਏ ਪੁਲਿਸ ਨਾਲ ਸੂਚਨਾ ਸਾਂਝੀ ਕੀਤੀ, ਜਿਸ ਤੋਂ ਬਾਅਦ ਡੀਐਸਪੀ ਰਾਜਬੀਰ ਸਿੰਘ ਅਤੇ ਬੀਐਸਐਫ ਨੇ ਈਸਾ ਪੰਜ ਗਰਾਈ ਦੇ ਪਿੰਡ ਵਿਚ ਬਣੇ ਖੇਤਾਂ ਚ ਸਰਚ ਅਭਿਆਨ ਚਲਾਇਆ ਅਤੇ ਸਰਚ ਅਭਿਆਨ ਦੌਰਾਨ ਪੰਜਾਬ ਪੁਲਿਸ ਅਤੇ ਬੀਐਸਐਫ ਦੇ ਅਧਿਕਾਰੀਆਂ ਨੂੰ 7 ਪੈਕਟ ਹੈਰੋਇਨ ਬਰਾਮਦ ਹੋਈ। ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੁੱਲ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
;
;
;
;
;
;
;
;