JALANDHAR WEATHER

25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ 'ਤੇ, ਦਿੱਲੀ ਵਿਚ ਰਹੇਗੀ ਛੁੱਟੀ - ਸਿਰਸਾ

ਨਵੀਂ ਦਿੱਲੀ, 22 ਨਵੰਬਰ - ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ, ਜੋ ਕਿ ਕੱਲ੍ਹ ਤੋਂ ਲਾਲ ਕਿਲ੍ਹਾ ਕੰਪਲੈਕਸ ਵਿਚ ਦਿੱਲੀ ਸਰਕਾਰ ਵਲੋਂ ਆਯੋਜਿਤ ਕੀਤਾ ਜਾ ਰਿਹਾ ਹੈ, ਸ਼ੁਰੂ ਹੋਣ ਵਾਲਾ ਹੈ। ਇਸ ਸੰਬੰਧੀ ਅੱਜ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਲਾਲ ਕਿਲ੍ਹੇ ਤੱਕ ਦੀਆਂ ਸੜਕਾਂ ਦੀ ਸਫਾਈ ਕੀਤੀ... ਦਿੱਲੀ ਦੀ ਮੁੱਖ ਮੰਤਰੀ ਵੱਲੋਂ, ਮੈਂ ਸਾਰੇ ਦਿੱਲੀ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾਂ ਵਿਚ ਮੱਥਾ ਟੇਕਣ ਦੀ ਅਪੀਲ ਕਰਦਾ ਹਾਂ..." । ਉਨ੍ਹਾਂ ਅੱਗੇ ਕਿਹਾ, "25 ਤਰੀਕ, ਗੁਰੂ ਸਾਹਿਬ ਦੇ ਸ਼ਹੀਦੀ ਪੁਰਬ 'ਤੇ, ਦਿੱਲੀ ਵਿਚ ਛੁੱਟੀ ਰਹੇਗੀ। ਮੁੱਖ ਮੰਤਰੀ ਨੇ ਅੱਜ ਇਹ ਐਲਾਨ ਕੀਤਾ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ