JALANDHAR WEATHER

ਪੰਜਾਬ ਦਾ ਹੈ ਚੰਡੀਗੜ੍ਹ- ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 23 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਲਿਖਿਆ, ‘‘ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ ਪੰਜਾਬ ਦਾ"। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਸਰਦ ਰੁੱਤ ਸੈਸ਼ਨ ਵਿਚ ਲਿਆਂਦੇ ਜਾ ਰਹੇ ਪ੍ਰਸਤਾਵਿੱਤ ਸੰਵਿਧਾਨ (131ਵੀਂ ਸੋਧ) ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਸਖ਼ਤ ਵਿਰੋਧ ਕਰਦਾ ਹੈ।

ਇਹ ਸੋਧ ਨਾਲ ਚੰਡੀਗੜ੍ਹ ਕੇਂਦਰ ਸਾਸ਼ਿਤ ਪ੍ਰਦੇਸ 'ਚ ਤਬਦੀਲ ਹੋ ਜਾਵੇਗਾ ਤੇ ਪੰਜਾਬ ਚੰਡੀਗੜ੍ਹ 'ਤੇ ਆਪਣਾ ਹੱਕ ਬਿਲਕੁਲ ਖੋਹ ਦੇਵੇਗਾ। ਇਹ ਕੇਂਦਰ ਸਰਕਾਰ ਦਾ ਪੰਜਾਬ ਨਾਲ ਵੱਡਾ ਧੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਕਾਂਗਰਸ ਨੇ ਚੰਡੀਗੜ੍ਹ ਪੰਜਾਬ ਤੋਂ ਖੋਹਿਆ ਤੇ ਹੁਣ ਇਸ ਨੂੰ ਪੰਜਾਬ ਨੂੰ ਦੇਣ ਦੀ ਬਜਾਏ ਇਕ ਕੇਂਦਰ ਸਾਸ਼ਿਤ ਪ੍ਰਦੇਸ ਬਣਾਉਣ ਦੇ ਫੈਸਲੇ ਨੂੰ ਪੰਜਾਬ ਕਦੇ ਵੀ ਪ੍ਰਵਾਨ ਨਹੀਂ ਕਰੇਗਾ।

ਇਹ ਸੋਧ ਬਿੱਲ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ ਤੇ ਸੰਘੀ ਢਾਂਚੇ ਦੇ ਸਿਧਾਂਤ ਦੀ ਉਲੰਘਣਾ ਵੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ ਤੇ ਇਸ ਸੈਸ਼ਨ ਵਿਚ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ