JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਓਠੀਆਂ, (ਅੰਮ੍ਰਿਤਸਰ), 23 ਨਵੰਬਰ (ਗੁਰਵਿੰਦਰ ਸਿੰਘ)- ਛੀਨਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕਮਾਲ ਖਾਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਰਮਪਾਲ ਸਿੰਘ ਪੁੱਤਰ ਪਿਆਰਾ ਸਿੰਘ, ਜੋ ਕਿ ਪਿੰਡ ਚੱਕ ਕਮਾਲ ਖਾਂ ਤੋਂ ਆਪਣੇ ਮੋਟਰ ਸਾਈਕਲ ’ਤੇ ਓਠੀਆਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ ਉਹ ਜਦੋਂ ਵਾਪਸ ਜਾ ਰਿਹਾ ਸੀ ਤਾਂ ਨਜ਼ਦੀਕ ਪੈਂਦੇ ਪਿੰਡ ਮਾਲਾਕੀੜੀ ਦੇ ਨਜ਼ਦੀਕ ਸਕੂਲ ਦੇ ਛੋਟੇ ਵਿਦਿਆਰਥੀ, ਜੋ ਸੜਕ ’ਤੇ ਆ ਰਹੇ ਸਨ,ਨੂੰ ਬਚਾਉਂਦਿਆਂ ਉਸ ਦਾ ਮੋਟਰਸਾਈਕਲ ਸੜਕ ’ਤੇ ਡਿੱਗ ਪਿਆ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਪਰਿਵਾਰ ਵਾਲਿਆਂ ਨੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਜਿਥੇ ਉਸ ਦੀ ਬੀਤੀ ਰਾਤ ਮੌਤ ਹੋ ਗਈ। ਨੌਜਵਾਨ ਦੀ ਉਮਰ 28 ਸਾਲ ਸੀ, ਜੋ ਦੋ ਬੱਚਿਆ ਦਾ ਪਿਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ