ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)- ਗੁਰਦੁਆਰਾ ਗੁਰਿਆਈ ਅਸਥਾਨ, ਪਾਤਸ਼ਾਹੀ ਦਸਵੀਂ, ਗੁਰਦੁਆਰਾ ਗੁਰੂ ਕੇ ਮਹਿਲ, ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਪੁਰਬ ਮਨਾਇਆ ਗਿਆ, ਜਿਥੇ ਭਾਈ ਚਾਣਕ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਤੇ ਰਸਭਿੰਨਾ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸਕੱਤਰ ਸ. ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
;
;
;
;
;
;
;
;
;