ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਪਹਿਲੀ ਪਾਰੀ ਵਿਚ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ 489 ਦੌੜਾਂ ਬਣਾ ਕੇ ਆਊਟ
ਗੁਹਾਟੀ, 23 ਨਵੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਜੇ ਟੈਸਟ ਮੈਚ ਦੇ ਦੂਜੇ ਦਿਨ ਦੱਖਣੀ ਅਫ਼ਰੀਕਾ ਦੀ ਪੂਰੀ ਟੀਮ ਪਹਿਲੀ ਪਾਰੀ ਵਿਚ 489 ਦੌੜਾਂ ਬਣਾ ਕੇ ਆਊਟ ਹੋ ਗਈ। ਦੱਖਣੀ ਅਫ਼ਰੀਕਾ ਵਲੋਂ ਸੇਨੂਰਨ ਮੁਥੁਸਾਮੀ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆ 109 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਮਾਰਕੋ ਜਾਨਸੇਨ ਨੇ ਵੀ 93 ਦੌੜਾਂ ਦਾ ਯੋਗਦਾਨ ਦਿੱਤਾ। ਭਾਰਤ ਵਲੋਂ ਕੁਲਦੀਪ ਯਾਦਵ ਨੇ ਸਭ ਤੋਂ ਵੱਧ 4 ਵਿਕਟਾਂ ਹਾਸਲ ਕੀਤੀਆਂ ਜਦਕਿ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ ਅਤੇ ਰਵਿੰਦਰ ਜਡੇਜਾ ਨੂੰ 2-2 ਵਿਕਟਾਂ ਮਿਲੀਆਂ। 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਦੱਖਣੀ ਅਫ਼ਰੀਕਾ 1-0 ਨਾਲ ਅੱਗੇ ਹੈ ਤੇ ਲੜੀ ਬਰਾਬਰ ਕਰਨ ਲਈ ਭਾਰਤ ਨੂੰ ਹਰ ਹਾਲਤ ਵਿਚ ਇਹ ਮੈਚ ਜਿੱਤਣਾ ਹੋਵੇਗਾ।
;
;
;
;
;
;
;
;