ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਨੰਦਪੁਰ ਸਾਹਿਬ ਵਿਖੇ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਵੱਡੀ ਗਿਣਤੀ ‘ਚ ਸੰਗਤਾਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਬਾਰੇ ਸ਼ਾਨਦਾਰ ਪੇਸ਼ਕਾਰੀ ਸ਼ੋਅ ਦੌਰਾਨ ਦਿੱਤੀ ਗਈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉਤੇ ਚੱਲਣ ਲਈ ਪ੍ਰੇਰਿਤ ਕੀਤਾ।
;
;
;
;
;
;
;
;