JALANDHAR WEATHER

ਜਾਪਾਨ-ਭਾਰਤ ਸਾਂਝੇ ਦ੍ਰਿਸ਼ਟੀਕੋਣ ਦੇ ਆਧਾਰ 'ਤੇ ਠੋਸ ਸਹਿਯੋਗ ਨੂੰ ਅੱਗੇ ਵਧਾਉਣ ਲਈ ਸਹਿਮਤ - ਜਪਾਨ ਦੇ ਵਿਦੇਸ਼ ਮੰਤਰਾਲੇ ਦਾ ਟਵੀਟ

ਟੋਕੀਓ, 24 ਨਵੰਬਰ - ਜਪਾਨ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਤਾਕਾਚੀ ਨੇ ਦੱਖਣੀ ਅਫ਼ਰੀਕਾ ਦੇ ਜੋਹਾਨਸਬਰਗ ਦੌਰੇ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵੇਂ ਆਗੂਆਂ ਨੇ ਅਗਲੇ ਦਹਾਕੇ ਲਈ ਜਾਪਾਨ-ਭਾਰਤ ਸਾਂਝੇ ਦ੍ਰਿਸ਼ਟੀਕੋਣ ਦੇ ਆਧਾਰ 'ਤੇ ਠੋਸ ਸਹਿਯੋਗ ਨੂੰ ਅੱਗੇ ਵਧਾਉਣ ਅਤੇ ਇਕ ਆਜ਼ਾਦ ਅਤੇ ਖੁੱਲ੍ਹਾ ਇੰਡੋ-ਪੈਸੀਫਿਕ ਸਾਕਾਰ ਕਰਨ ਲਈ ਮਿਲ ਕੇ ਕੰਮ ਕਰਨ 'ਤੇ ਸਹਿਮਤੀ ਪ੍ਰਗਟਾਈ।"
ਜਾਪਾਨੀ ਪ੍ਰਧਾਨ ਮੰਤਰੀ ਤਾਕਾਇਚੀ ਸਾਨੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਦੁਵੱਲੀ ਮੀਟਿੰਗ ਦੌਰਾਨ ਜਾਪਾਨ ਨੇ ਸੈਮੀਕੰਡਕਟਰ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਸਮੇਤ ਮਹੱਤਵਪੂਰਨ ਅਤੇ ਉੱਭਰਦੀਆਂ ਤਕਨਾਲੋਜੀਆਂ ਵਿਚ ਭਾਰਤ ਨਾਲ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ ਹੈ।ਜਾਪਾਨੀ ਵਿਦੇਸ਼ ਮੰਤਰਾਲੇ ਵਲੋਂ ਜਾਰੀ ਬਿਆਨ ਅਨੁਸਾਰ, ਮੀਟਿੰਗ ਦੀ ਸ਼ੁਰੂਆਤ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਤਾਕਾਇਚੀ ਨੂੰ ਉਨ੍ਹਾਂ ਦਾ ਅਹੁਦਾ ਸੰਭਾਲਣ 'ਤੇ ਦਿਲੋਂ ਵਧਾਈਆਂ ਦਿੱਤੀਆਂ ਅਤੇ ਆਹਮੋ-ਸਾਹਮਣੇ ਮੁਲਾਕਾਤ ਕਰਨ 'ਤੇ ਖੁਸ਼ੀ ਪ੍ਰਗਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ