JALANDHAR WEATHER

ਸ਼ੇਖ ਹਸੀਨਾ ਦੀ ਹਵਾਲਗੀ ਲਈ ਦਿੱਲੀ ਨੂੰ ਨਵੀਂ ਬੇਨਤੀ ਭੇਜੀ ਢਾਕਾ ਨੇ

ਢਾਕਾ, 24 ਨਵੰਬਰ - ਬੰਗਲਾਦੇਸ਼ ਦੀ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਵਲੋਂ ਗੱਦੀਓਂ ਲਾਹੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਕੁਝ ਦਿਨ ਬਾਅਦ, ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਉਸਦੀ ਹਵਾਲਗੀ ਦੀ ਮੰਗ ਕਰਦਿਆਂ ਪੱਤਰ ਲਿਖਿਆ ਹੈ।
ਢਾਕਾ ਟ੍ਰਿਬਿਊਨ ਦੀ ਇਕ ਰਿਪੋਰਟ ਦੇ ਅਨੁਸਾਰ, ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਰੋਹਿੰਗਿਆ ਮੁੱਦੇ ਲਈ ਉੱਚ ਪ੍ਰਤੀਨਿਧੀ ਖਲੀਲੁਰ ਰਹਿਮਾਨ ਦੇ ਭਾਰਤੀ ਰਾਜਧਾਨੀ ਵਿਚ ਇਕ ਸ਼ਮੂਲੀਅਤ ਤੋਂ ਵਾਪਸ ਆਉਣ ਤੋਂ ਥੋੜ੍ਹੀ ਦੇਰ ਬਾਅਦ ਨਵੀਂ ਦਿੱਲੀ ਨੂੰ ਇਕ ਨਵਾਂ ਕੂਟਨੀਤਕ ਨੋਟ ਭੇਜਿਆ ਗਿਆ ਸੀ।ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਤੌਹੀਦ ਹੁਸੈਨ ਨੇ ਐਤਵਾਰ ਨੂੰ ਪੱਤਰਕਾਰਾਂ ਨੂੰ ਦੱਸਿਆ ਕਿ ਢਾਕਾ ਨੇ ਹਸੀਨਾ ਦੀ ਵਾਪਸੀ ਬਾਰੇ ਭਾਰਤ ਨਾਲ ਰਸਮੀ ਤੌਰ 'ਤੇ ਦੁਬਾਰਾ ਗੱਲਬਾਤ ਕੀਤੀ ਹੈ ਪਰ ਹੋਰ ਵੇਰਵਿਆਂ ਦਾ ਖ਼ੁਲਾਸਾ ਨਹੀਂ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ