ਮੁੱਖ ਮੰਤਰੀ ਪੰਜਾਬ ਵਲੋਂ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਸ਼ਰਧਾਂਜਲੀ ਭੇਟ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਲੱਖਾਂ-ਲੱਖਾਂ ਪ੍ਰਣਾਮ ਕਰਦਾ ਹਾਂ। ਇਨ੍ਹਾਂ ਤਿੰਨਾਂ ਸਮਰਪਿਤ ਸਿੱਖਾਂ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਅਧਿਆਇ ਹੈ, ਜਿਸ ਨੇ ਮਨੁੱਖਤਾ, ਸਚਾਈ ਅਤੇ ਧਾਰਮਿਕਤਾ ਦੀ ਰੱਖਿਆ ਲਈ ਇਕ ਬੇਮਿਸਾਲ ਉਦਾਹਰਣ ਪੇਸ਼ ਕੀਤੀ।
;
;
;
;
;
;
;