ਮੁੱਖ ਮੰਤਰੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਪਹੁੰਚੇ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ (ਕਰਨੈਲ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਭਾਈ ਜੈਤਾ ਜੀ ਯਾਦਗਾਰ ਵਿਖੇ ਪੰਜਾਬ ਵਿਧਾਨ ਸਭਾ ਦੇ ਹੋ ਰਹੇ ਇਸ ਵਿਸ਼ੇਸ਼ ਇਜਲਾਸ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਪੰਜਾਬ ਡਾਕਟਰ ਬਲਬੀਰ ਸਿੰਘ, ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿਚ ਮੰਤਰੀ ਅਤੇ ਵਿਧਾਇਕ ਪਹੁੰਚ ਗਏ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਚੰਡੀਗੜ੍ਹ ਤੋਂ ਬਾਹਰ ਕਿਸੇ ਵਿਸ਼ੇਸ਼ ਸਥਾਨ 'ਤੇ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੋ ਰਿਹਾ ਹੋਵੇ। ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਇਜਲਾਸ 'ਚ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣ ਦੀਆਂ ਵੀ ਚਰਚਾਵਾਂ ਜ਼ੋਰਾਂ 'ਤੇ ਹਨ ।
;
;
;
;
;
;
;