JALANDHAR WEATHER

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਧਰਮਿੰਦਰ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ

ਨਵੀਂ ਦਿੱਲੀ, 24 ਨਵੰਬਰ -  ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਾਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੇ ਦਿਹਾਂਤ ਉਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਸਾਂਝੀ ਕਰਕੇ ਲਿਖਿਆ,-"ਪ੍ਰਸਿੱਧ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਸ਼੍ਰੀ ਧਰਮਿੰਦਰ ਜੀ ਦਾ ਦੇਹਾਂਤ ਭਾਰਤੀ ਸਿਨੇਮਾ ਲਈ ਇਕ ਵੱਡਾ ਘਾਟਾ ਹੈ। ਸਭ ਤੋਂ ਮਸ਼ਹੂਰ ਅਦਾਕਾਰਾਂ ਵਿਚੋਂ ਇਕ ਸਨ ਧਰਮਿੰਦਰ। ਉਨ੍ਹਾਂ ਨੇ ਦਹਾਕਿਆਂ ਤੱਕ ਚੱਲੇ ਆਪਣੇ ਸ਼ਾਨਦਾਰ ਕਰੀਅਰ ਵਿਚ ਕਈ ਯਾਦਗਾਰੀ ਪ੍ਰਦਰਸ਼ਨ ਕੀਤੇ।

 ਉਨ੍ਹਾਂ ਨੇ ਅੱਗੇ ਲਿਖਿਆ, "ਸਿਨੇਮਾ ਦੀ ਇਕ ਮਹਾਨ ਹਸਤੀ ਦੇ ਰੂਪ ਵਿਚ ਉਹ ਇਕ ਵਿਰਾਸਤ ਛੱਡ ਗਏ ਹਨ, ਜੋ ਕਲਾਕਾਰਾਂ ਦੀਆਂ ਨਵੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ