ਮੁੱਖ ਮੰਤਰੀ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਵਜੋਂ ਐਲਾਨਣ ਦਾ ਮਤਾ ਕੀਤਾ ਪੇਸ਼, ਸਰਬ ਸੰਮਤੀ ਨਾਲ ਕੀਤਾ ਗਿਆ ਪਾਸ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਬਲਕਿ ਸਾਡੀ ਵਿਰਾਸਤ ਦੇ ਪ੍ਰਤੀਕ ਵੀ ਹਨ ਮਤਾ ਪੇਸ਼ ਕਰਦਿਆਂ ਕਿਹਾ ਕਿ ਇਸ ਪਵਿੱਤਰ ਸਦਨ ਚ ਵਿਚਾਰਨ ਲਈ ਨਿਮਾਣਾ ਸਿੱਖ ਹੋਣ ਦੇ ਨਾਤੇ ਮਤਾ ਪੇਸ਼ ਕਰਨਾ ਚਾਹੁੰਦਾ ਹਾਂ । ਸ੍ਰੀ ਗੁਰੂ ਤੇਗ ਬਹਾਦਰ ਜੀ ਸੱਚੇ ਪਾਤਸ਼ਾਹ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਮਾਗਮ ਨੂੰ ਇਤਿਹਾਸਿਕ ਬਣਾਉਣ ਲਈ ਮੈਂ ਮਹਿਸੂਸ ਕਰਦਾ ਹਾਂ ਕਿ ਸਦਨ ਦੇ ਬਾਕੀ ਸਾਰੇ ਮੈਂਬਰ ਵੀ ਮਹਿਸੂਸ ਕਰਦੇ ਹੋਣਗੇ ਕਿ ਸਾਡੇ ਗੁਰੂ ਸਾਹਿਬਾਨ ਸਰਬੱਤ ਦੇ ਭਲੇ ਦੀ ਸੋਚ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਵੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹੋਈ ਹੈ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਸਾਉਣ ਲਈ ਇਥੋਂ ਦੀ ਜ਼ਮੀਨ ਖ਼ਰੀਦ ਕੇ ਆਪ ਇਹ ਸ਼ਹਿਰ ਵਸਾਇਆ ਸੀ। ਉਨ੍ਹਾਂ ਦੇ ਇਕਲੌਤੇ ਸਾਹਿਬਜ਼ਾਦੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਗਭਗ 30 ਸਾਲ ਇਸ ਪਾਵਨ ਧਰਤੀ 'ਤੇ ਰਹੇ । ਉਨ੍ਹਾਂ ਨੇ ਇੱਥੇ ਰਹਿੰਦਿਆਂ ਜ਼ੁਲਮ ਨਾਲ ਲੜਨ ਲਈ ਦੇਸ਼ ਦੀ ਰਾਖੀ ਵਾਸਤੇ ਖ਼ਾਲਸਾ ਪੰਥ ਦੀ ਸਾਜਨਾ ਵੀ ਇਸ ਪਵਿੱਤਰ ਧਰਤੀ 'ਤੇ ਹੀ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਵਿਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਵੀ ਇਸੇ ਧਰਤੀ 'ਤੇ ਹੋਇਆ। ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਮਿਸਾਲ ਕਿਤੇ ਹੋਰ ਨਹੀਂ ਮਿਲਦੀ। ਸੋ ਨਾਲ ਹੀ ਪੰਜ ਤਖ਼ਤਾਂ ਵਿਚੋਂ ਤਿੰਨ ਤਖ਼ਤ ਵੀ ਇਸ ਪੰਜਾਬ ਦੀ ਧਰਤੀ 'ਤੇ ਸਾਡੇ ਹਿੱਸੇ ਆਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਜੋ ਕਿ ਗੁਰੂ ਰਾਮਦਾਸ ਪਾਤਸ਼ਾਹ ਜੀ ਦੀ ਵਸਾਈ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸੁਸ਼ੋਭਿਤ ਹੈ, ਮਾਲਵੇ ਦੀ ਮਹਾਨ ਧਰਤੀ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੋ ਕਿ ਤਲਵੰਡੀ ਸਾਬੋ ਵਿਚ ਸਥਿਤ ਹੈ। ਬਹੁਤ ਸਾਲਾਂ ਤੋਂ ਉੱਠ ਰਹੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਆਉਣ ਵਾਲੇ ਇਤਿਹਾਸ ਵਿਚ ਸਦੀਵੀ ਤੌਰ 'ਤੇ ਚੇਤੇ ਰੱਖਣ ਵਾਸਤੇ ਕਿ ਸਦਨ ਸਿਫਾਰਿਸ਼ ਕਰਦਾ ਹੈ ਕਿ ਸੂਬਾ ਸਰਕਾਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦਾ ਗਲਿਆਰਾ ਜਿਹੜਾ ਗਲਿਆਰੇ ਦਾ ਏਰੀਆ ਹੈ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਇਹ ਤਿੰਨੋਂ ਤਖਤਾਂ ਦੇ ਸ਼ਹਿਰਾਂ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ । ਮੁੱਖ ਮੰਤਰੀ ਵਲੋਂ ਪੇਸ਼ ਕੀਤਾ ਪ੍ਰਸਤਾਵ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ।
;
;
;
;
;
;
;