JALANDHAR WEATHER

ਤਲਾਅ 'ਚ ਡੁੱਬਣ ਨਾਲ 3 ਸਕੂਲੀ ਬੱਚਿਆਂ ਦੀ ਮੌਤ, 2 ਗੰਭੀਰ

ਕੋਲਕਾਤਾ, 24 ਨਵੰਬਰ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ 3 ਬੱਚਿਆਂ ਦੇ ਤਲਾਅ ਵਿਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਦੇ ਉਲੂਬੇਰੀਆ ਵਿਖੇ ਸਕੂਲ ਤੋਂ ਘਰ ਵਾਪਸ ਆ ਰਹੀ ਪੂਲਕਾਰ ਤਲਾਅ ਵਿਚ ਡਿੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ।

ਉਨ੍ਹਾਂ ਕਿਹਾ ਕਿ ਇਹ ਹਾਦਸਾ ਉਲੂਬੇਰੀਆ ਦੇ ਬਹਿਰਾ ਨੇੜੇ ਵਾਪਰਿਆ ਜਦੋਂ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਇਹ ਤਲਾਅ ਵਿਚ ਡਿੱਗ ਗਿਆ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਬੱਚਿਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿਚੋਂ ਤਿੰਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਦੋ ਹੋਰਾਂ ਦਾ ਇਲਾਜ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ