ਦਿਲ ਤੇ ਰੂਹ ਤੋਂ ਮਾਣਮੱਤੇ ਪੰਜਾਬੀ ਸਨ ਧਰਮਿੰਦਰ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ , 24 ਨਵੰਬਰ (ਏਐਨਆਈ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਪ੍ਰਸਿੱਧ ਅਦਾਕਾਰ ਧਰਮਿੰਦਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਤੇ ਉਨ੍ਹਾਂ ਨੂੰ ਪੰਜਾਬ ਦਾ ਇਕ ਮਾਣਮੱਤਾ ਪੁੱਤਰ ਕਿਹਾ, ਜੋ ਆਪਣੀ ਸਾਰੀ ਜ਼ਿੰਦਗੀ ਆਪਣੀਆਂ ਜੜ੍ਹਾਂ ਨਾਲ ਜੁੜਿਆ ਰਿਹਾ। ਬਾਦਲ ਨੇ ਕਿਹਾ ਕਿ ਉਨ੍ਹਾਂ ਦੀਆਂ ਭਾਵਨਾਵਾਂ ਅਤੇ ਪ੍ਰਾਰਥਨਾਵਾਂ ਧਰਮਿੰਦਰ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਉਹ ਪ੍ਰਾਰਥਨਾ ਕਰਦੇ ਹਨ ਕਿ ਉਨ੍ਹਾਂ ਨੂੰ ਮਹਾਨ ਅਦਾਕਾਰ ਦੇ ਵਿਛੋੜੇ ਦਾ ਸਾਹਮਣਾ ਕਰਨ ਦੀ ਤਾਕਤ ਮਿਲੇ। ਉਨ੍ਹਾਂ ਕਿਹਾ ਕਿ ਡੂੰਘੇ ਦੁੱਖ ਨਾਲ, ਅਸੀਂ ਬਾਲੀਵੁੱਡ ਦੇ ਮਹਾਨ ਹੀ-ਮੈਨ ਨੂੰ ਅਲਵਿਦਾ ਕਹਿੰਦੇ ਹਾਂ।
ਸੁਖਬੀਰ ਸਿੰਘ ਬਾਦਲ ਨੇ ਆਪਣੀ ਪੋਸਟ ਵਿਚ ਲਿਖਿਆ, "ਧਰਮਿੰਦਰ ਦਿਲ ਅਤੇ ਆਤਮਾ ਵਜੋਂ ਇਕ ਮਾਣਮੱਤੇ ਪੰਜਾਬੀ ਸਨ, ਉਹ ਆਪਣੇ ਆਖਰੀ ਸਾਹ ਤੱਕ ਆਪਣੀ ਧਰਤੀ, ਇਸਦੀ ਭਾਸ਼ਾ, ਇਸਦੇ ਸੱਭਿਆਚਾਰ ਅਤੇ ਇਸਦੀਆਂ ਸਦੀਵੀਂ ਕਦਰਾਂ-ਕੀਮਤਾਂ ਨਾਲ ਡੂੰਘੇ ਜੁੜੇ ਰਹੇ। ਇਸ ਦੁੱਖ ਦੀ ਘੜੀ ਵਿਚ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਗੁਰੂਸਾਹਿਬ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਣ ਅਤੇ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਣ।" ਧਰਮਿੰਦਰ ਦੇ ਪਿੱਛੇ ਉਨ੍ਹਾਂ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ; ਉਨ੍ਹਾਂ ਦੀ ਦੂਜੀ ਪਤਨੀ, ਅਦਾਕਾਰਾ ਹੇਮਾ ਮਾਲਿਨੀ; ਅਤੇ ਛੇ ਬੱਚੇ ਹਨ, ਜਿਨ੍ਹਾਂ ਵਿੱਚ ਪੁੱਤਰ ਸੰਨੀ ਦਿਓਲ ਅਤੇ ਬੌਬੀ ਦਿਓਲ, ਅਤੇ ਉਨ੍ਹਾਂ ਦੇ ਪਹਿਲੇ ਵਿਆਹ ਤੋਂ ਧੀਆਂ ਵਿਜੇਤਾ ਅਤੇ ਅਜੀਤਾ ਅਤੇ ਨਾਲ ਹੀ ਉਨ੍ਹਾਂ ਦੇ ਦੂਜੇ ਵਿਆਹ ਤੋਂ ਧੀਆਂ ਈਸ਼ਾ ਦਿਓਲ ਅਤੇ ਅਹਾਨਾ ਦਿਓਲ ਸ਼ਾਮਲ ਹਨ।
;
;
;
;
;
;
;