ਹਾਕੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਨੂੰ ਸਦਮਾ, ਮਾਤਾ ਦਾ ਦੇਹਾਂਤ
ਹਰਸਾ ਛੀਨਾ, 24 ਨਵੰਬਰ (ਕੜਿਆਲ)- ਭਾਰਤੀ ਹਾਕੀ ਦੇ ਮੁੱਖ ਚੋਣਕਰਤਾ ਅਤੇ ਹਾਕੀ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਕੋਚ ਮਨਜੀਤ ਸਿੰਘ ਅਤੇ ਸਾਬਕਾ ਸਿੱਖਿਆ ਅਧਿਕਾਰੀ ਬਲਕਾਰ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਪੁੱਜਾ, ਜਦ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਸਰਦਾਰਨੀ ਪ੍ਰੀਤਮ ਕੌਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਅੰਮ੍ਰਿਤਸਰ ਵਿਖੇ ਕੀਤਾ ਗਿਆ। ਇਸ ਸਮੇਂ ਪਰਿਵਾਰ ਨਾਲ ਬ੍ਰਿਗੇਡੀਅਰ ਹਰਚਰਨ ਸਿੰਘ, ਓਲੰਪੀਅਨ ਜੁਗਰਾਜ ਸਿੰਘ, ਸਾਬਕਾ ਹਾਕੀ ਖਿਡਾਰਨ ਏਡੀਸੀਪੀ ਟਰੈਫਿਕ ਅਮਨਦੀਪ ਕੌਰ, ਏਡੀਸੀਪੀ ਵਿਸ਼ਾਲਜੀਤ ਸਿੰਘ, ਕੰਵਲਜੀਤ ਸਿੰਘ ਸੰਧੂ ਜ਼ਿਲਾ ਸਿੱਖਿਆ ਅਫਸਰ ਅੰਮ੍ਰਿਤਸਰ, ਕਮਾਂਡੈਂਟ ਬਲਜੀਤ ਸਿੰਘ ਢਿੱਲੋਂ, ਨਿਰਮਲ ਸਿੰਘ ਨਿੰਮਾ ਕੌਮਾਂਤਰੀ ਹਾਕੀ ਖਿਡਾਰੀ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਪ੍ਰਸ਼ਾਸਨਿਕ ਅਧਿਕਾਰੀ, ਹਾਕੀ ਦੇ ਕੌਮੀ ਅਤੇ ਕੌਮਾਂਤਰੀ ਖਿਡਾਰੀ ਅਤੇ ਰੇਲਵੇ ਯੂਨੀਅਨ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ l
;
;
;
;
;
;
;