ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਨੌਵੇਂ ਪਾਤਸ਼ਾਹ ਦਾ 350 ਸਾਲਾ ਸ਼ਹੀਦੀ ਦਿਵਸ
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਤਿੰਨ ਅਨਿੰਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਵੇਰ ਤੋਂ ਦੇਰ ਅੱਧੀ ਰਾਤ ਤੱਕ ਭਾਰੀ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
;
;
;
;
;
;
;
;