ਸ਼ਹੀਦੀ ਸ਼ਤਾਬਦੀ ’ਚ ਪੁੱਜੇ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ (ਨਿੱਕੂਵਾਲ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਹਨਾਂ ਨਾਲ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਭਾਈ ਅਮਰਜੀਤ ਸਿੰਘ ਚਾਵਲਾ, ਗੁਰਚਰਨ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਹਾਜ਼ਰ ਸਨ।
ਇਸ ਮੌਕੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਨੂੰ ਖ਼ਤਮ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਖ਼ਾਲਸਾ ਪੰਥ ਵਲੋਂ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹੱਕ ਖੋਹਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸ਼ਾਸਕਾਂ ਨੇ ਪੰਜਾਬ ਦੇ ਲੋਕਾਂ ਦਾ ਨਾਸ ਕੀਤਾ, 12 ਸ਼ਤਾਬਦੀਆਂ ਮਨਾਈਆਂ ਗਈਆਂ, ਪਹਿਲਾਂ ਸਰਕਾਰ ਨੇ ਕਿਉਂ ਨਹੀਂ ਮਨਾਈ।
ਇਸ ਦੌਰਾਨ ਬੋਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਪੰਥ ਦੀ ਧੜੇਬੰਦੀ ਦੇਖ ਕੇ ਕੇਂਦਰ ਸਰਕਾਰ ਵਲੋਂ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨਾ ਸ਼ੁਰੂ ਕੀਤਾ ਗਿਆ ਹੈ। ਸੌਮਣੀ ਅਕਾਲੀ ਦਲ ਦੇ ਕਮਜ਼ੋਰ ਹੋਣ ਕਰਕੇ ਬਾਹਰੀ ਤਾਕਤਾਂ ਸਰਗਰਮ ਹੋਈਆਂ ਤੇ ਝੂਠੇ ਪ੍ਰਚਾਰ ਕਰਕੇ ਸਾਨੂੰ ਕਿਹਾ ਕਿ ਅਸੀਂ ਬੇਅਦਬੀ ਕੀਤੀ ਜਦਕਿ ਕੋਈ ਸਿੱਖ ਬੇਅਦਬੀ ਨਹੀਂ ਕਰ ਸਕਦਾ।
;
;
;
;
;
;
;
;
;