JALANDHAR WEATHER

5 ਕਿਲੋ 414 ਗ੍ਰਾਮ ਹੈਰੋਇਨ, ਇਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਫ਼ਾਜ਼ਿਲਕਾ, 25 ਨਵੰਬਰ (ਬਲਜੀਤ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ। ਜਦੋਂ ਫਾਜ਼ਿਲਕਾ ਪੁਲਿਸ ਵੱਲੋਂ ਬੀ. ਐਸ. ਐਫ.ਨਾਲ ਮਿਲ ਕੇ ਇਕ ਸਾਂਝੇ ਆਪਰੇਸ਼ਨ ਦੌਰਾਨ 5 ਕਿਲੋ 400 ਗ੍ਰਾਮ ਹੈਰੋਇਨ ਅਤੇ ਇਕ ਪਿਸਟਲ ਸਮੇਤ ਫਾਜ਼ਿਲਕਾ ਜ਼ਿਲ੍ਹੇ ਦੇ ਰਹਿਣ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਕੀਤਾ ਗਿਆ।
ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਜ਼ਿਲੇ ਦੇ ਐਸ. ਐਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਡੀ. ਐਸ. ਪੀ. ਜਲਾਲਾਬਾਦ ਗੁਰਸੇਵਕ ਸਿੰਘ ਵੱਲੋਂ ਕੀਤੀ ਇਸ ਕਾਰਵਾਈ ਦੌਰਾਨ ਜਦੋਂ ਉਨ੍ਹਾਂ ਵੱਲੋਂ ਕਥਿਤ ਦੋਸ਼ੀਆਂ ਨੂੰ ਫੜਿਆ, ਜਿਨ੍ਹਾਂ ਦੀ ਪਹਿਚਾਣ ਕਰਨੈਲ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਚੱਕ ਵਜੀਦਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਟਾਹਲੀ ਵਾਲਾ ਹੋਈ ਹੈ, ਪੁੱਛਗਿੱਛ ਦੌਰਾਨ ਉਨ੍ਹਾਂ ਕੋਲੋਂ 5 ਕਿਲੋ 414 ਗ੍ਰਾਮ ਹੈਰੋਇਨ, ਇਕ ਵਿਦੇਸ਼ੀ ਪਿਸਟਲ, 12 ਜਿੰਦਾ ਰੌਂਦ ਅਤੇ ਮੋਬਾਇਲ ਫੋਨ ਬਰਾਮਦ ਹੋਏ ਹਨ।
ਮੁਢਲੀ ਪੁੱਛਗਿਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਹਨਾਂ ਵੱਲੋਂ ਇਹ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ। ਇਸ ਉਤੇ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ