JALANDHAR WEATHER

ਦੋ ਟਰੈਕਟਰ-ਟਰਾਲੀਆਂ ਦੀ ਜ਼ਬਰਦਸਤ ਟੱਕਰ, ਇਕ ਟਰੈਕਟਰ ਚਾਲਕ ਦੀ ਮੌਤ, ਦੂਜਾ ਗੰਭੀਰ

ਮਾਹਿਲਪੁਰ (ਹੁਸ਼ਿਆਰਪੁਰ), 25 ਨਵੰਬਰ (ਰਜਿੰਦਰ ਸਿੰਘ)-ਬੀਤੀ ਦੇਰ ਸ਼ਾਮ ਮਾਹਿਲਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਦੇ ਪੈਟਰੋਲ ਪੰਪ ਕੋਲ ਦੋ ਟਰੈਕਟਰ-ਟਰਾਲੀਆਂ ਦੀ ਜ਼ਬਰਦਸਤ ਟੱਕਰ ਵਿਚ ਇਕ ਟਰੈਕਟਰ ਚਾਲਕ ਹਰਜਿੰਦਰ ਸਿੰਘ ਵਾਸੀ ਮੋਤੀਆ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

ਹਾਦਸਾ ਇੰਨਾ ਭਿਆਨਕ ਸੀ ਕਿ ਇਕ ਟਰੈਕਟਰ ਦੇ ਦੋ ਟੁੱਕੜੇ ਹੋ ਗਏ। ਜ਼ਖ਼ਮੀ ਵਿਅਕਤੀ ਇੰਦਰਜੀਤ ਸਿੰਘ ਵਾਸੀ ਕੋਟ ਫਤੂਹੀ ਹੁਸ਼ਿਆਰਪੁਰ ਦੇ ਕਿਸੇ ਨਿੱਜੀ ਹਸਪਤਾਲ ਵਿਖੇ ਇਲਾਜ ਅਧੀਨ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਅਤੇ ਨੁਕਸਾਨੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ