ਜਲੰਧਰ ਵਿਚ 13 ਸਾਲਾ ਲੜਕੀ ਦੇ ਕਤਲ ਮਾਮਲੇ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
ਜਲੰਧਰ, 25 ਨਵੰਬਰ-ਪੰਜਾਬ ਰਾਜ ਮਹਿਲਾ ਕਮਿਸ਼ਨ ਨੇ 22 ਤਰੀਕ ਦੀ ਸ਼ਾਮ ਨੂੰ ਪੰਜਾਬ ਦੇ ਜਲੰਧਰ ਦੇ ਪਾਰਸ ਅਸਟੇਟ ਵਿਚ ਇਕ 13 ਸਾਲਾ ਨਾਬਾਲਗ ਲੜਕੀ ਦੇ ਕਤਲ ਦਾ ਨੋਟਿਸ ਲਿਆ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਉਹ ਔਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਕਿਸੇ ਵੀ ਮਾਮਲੇ ਦਾ ਨੋਟਿਸ ਲੈ ਸਕਦਾ ਹੈ। ਕਮਿਸ਼ਨ ਅਜਿਹੇ ਮਾਮਲਿਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਵਿਚ ਔਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਸਥਿਤੀ ਦੀ ਰੱਖਿਆ ਕੀਤੀ ਜਾਵੇ।
ਜਲੰਧਰ ਵਿਚ ਇਕ ਗੁਆਂਢੀ ਦੁਆਰਾ 13 ਸਾਲਾ ਲੜਕੀ ਨਾਲ ਜਬਰ-ਜਨਾਹ, ਕਤਲ ਅਤੇ ਬਾਥਰੂਮ ਵਿਚ ਸੁੱਟੇ ਜਾਣ ਅਤੇ ਨਿਊਜ਼ ਚੈਨਲਾਂ 'ਤੇ ਪ੍ਰਕਾਸ਼ਤ ਹੋਣ ਵਾਲੀ ਵੀਡੀਓ ਦਾ ਨੋਟਿਸ ਲੈਂਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਤਹਿਤ ਕਿਹਾ ਗਿਆ ਹੈ ਕਿ ਇਕ ਸੀਨੀਅਰ ਅਧਿਕਾਰੀ ਨੂੰ ਇਸ ਮਾਮਲੇ ਵਿਚ ਤੁਰੰਤ ਕਾਨੂੰਨ ਅਨੁਸਾਰ ਢੁੱਕਵੀਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੀਤੀ ਗਈ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ।
;
;
;
;
;
;
;
;
;